ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਫ਼ਸਰਾਂ ਦੇ ਘਰ ਦਾ ਕੰਮ ਨਹੀਂ ਕਰਨਗੇ ਸਫ਼ਾਈ ਸੇਵਕ: ਮੇਅਰ

ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਵੱਡਾ ਫ਼ੈਸਲਾ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਬੀਤੇ ਦਿਨੀਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਜਾਰੀ ਕੀਤੀਆਂ ਹਦਾਇਤਾਂ...
ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਮੇਅਰ ਕੁੰਦਨ ਗੋਗੀਆ। -ਫੋਟੋ: ਅਕੀਦਾ
Advertisement

ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਵੱਡਾ ਫ਼ੈਸਲਾ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਬੀਤੇ ਦਿਨੀਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਸਫ਼ਾਈ ਸੇਵਕ ਅਤੇ ਸੀਵਰਮੈਨ ਸਿਰਫ਼ ਆਪਣੇ ਮੂਲ ਕੰਮ ਸਫ਼ਾਈ ਅਤੇ ਸੀਵਰ ਸਬੰਧੀ ਕਾਰਜਾਂ ਲਈ ਹੀ ਤਾਇਨਾਤ ਕੀਤੇ ਜਾਣ ਤਾਂ ਜੋ ਸਫ਼ਾਈ ਜਾ ਸੀਵਰ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਲਾਂ ਆਉਣ ਤੋਂ ਪਹਿਲਾਂ ਹੀ ਬਚਾਅ ਰੱਖਿਆ ਜਾ ਸਕੇ। ਮੇਅਰ ਗੋਗੀਆ ਨੇ ਕਿਹਾ ਕਿ ਮੀਟਿੰਗ ਵਿੱਚ ਡਾ. ਰਵਜੋਤ ਵੱਲੋਂ ਸਾਫ਼ ਸ਼ਬਦਾਂ ਵਿੱਚ ਕਿਹਾ ਗਿਆ ਕਿ ਜਿਹੜੇ ਕਰਮਚਾਰੀ ਡਿਊਟੀ ਤੋਂ ਹਟ ਕੇ ਦਫ਼ਤਰਾਂ ਜਾਂ ਅਧਿਕਾਰੀਆਂ ਦੀਆਂ ਕੋਠੀਆਂ ਵਿੱਚ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਤੁਰੰਤ ਵਾਪਸ ਨਗਰ ਨਿਗਮ ਦੀ ਡਿਊਟੀ ’ਤੇ ਭੇਜਿਆ ਜਾਵੇ। ਇਸ ਕਦਮ ਦਾ ਉਦੇਸ਼ ਸ਼ਹਿਰ ਵਿੱਚ ਜੰਗੀ ਪੱਧਰ ’ਤੇ ਸਫ਼ਾਈ ਮੁਹਿੰਮ ਸ਼ੁਰੂ ਕਰਨਾ ਅਤੇ ਪਟਿਆਲਾ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਨੇ ਸਾਂਝੇ ਤੌਰ ਕਿਹਾ ਕਿ ਮਹਿਕਮੇ ਨੂੰ ਸਰਕਾਰੀ ਹੁਕਮਾਂ ਦੀ ਪਾਲਨਾ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਸਫ਼ਾਈ ਸੇਵਕ ਤੇ ਸੀਵਰਮੈਨ ਨੂੰ ਉਸ ਦੀ ਜ਼ਿੰਮੇਵਾਰ ਅਨੁਸਾਰ ਹੀ ਕੰਮ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਅਕਸਰ ਸ਼‌ਿਕਾਇਤ ਆ ਰਹੀ ਸੀ ਕਿ ਕੁਝ ਕਰਮਚਾਰੀ ਦਫ਼ਤਰਾਂ ਜਾਂ ਨਿੱਜੀ ਥਾਵਾਂ ’ਤੇ ਕੰਮ ਕਰ ਰਹੇ ਹਨ ਜਿਸ ਕਾਰਨ ਸ਼ਹਿਰ ਦੀ ਸਫ਼ਾਈ ਪ੍ਰਭਾਵਿਤ ਹੋ ਰਹੀ ਸੀ। ਹੁਣ ਨਗਰ ਨਿਗਮ ਨੇ ਸਬੰਧਤ ਸਾਰੇ ਕਰਮਚਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਵੀ ਸਫ਼ਾਈ ਸੇਵਕ ਜਾਂ ਸੀਵਰਮੈਨ ਆਪਣੀ ਡਿਊਟੀ ਤੋਂ ਹਟ ਕੇ ਹੋਰ ਥਾਂ ਕੰਮ ਕਰਦਾ ਹੈ ਤਾਂ ਕਾਰਵਾਈ ਕੀਤੀ ਜਾਵੇਗੀ।

Advertisement
Advertisement
Show comments