DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sanour news: ਬੂਥ ਇੰਚਾਰਜ ਪਾਰਟੀ ਦਾ ਧੁਰਾ ਕਰਾਰ

ਸਿਸੋਦੀਆ ਨੇ ਹਲਕਾ ਸਨੌਰ ਦੇ ਬੂਥ ਇੰਚਾਰਜਾਂ ਨਾਲ ਮੀਟਿੰਗ ਕੀਤੀ; ‘ਆਪ’ ਵਰਕਰਾਂ ਨੂੰ ਚੋਣਾਂ ਦੀ ਤਿਆਰੀ ’ਚ ਜੁਟਣ ਲਈ ਪ੍ਰੇਰਿਆ

  • fb
  • twitter
  • whatsapp
  • whatsapp
featured-img featured-img
‘ਆਪ’ ਦੇ ਬੂਥ ਇੰਚਾਰਜਾਂ ਨਾਲ ਮੀਟਿੰਗ ਕਰਦੇ ਹੋਏ ਇੰਚਾਰਜ ਮਨੀਸ਼ ਸਿਸੋਦੀਆ।
Advertisement

ਆਮ ਆਦਮੀ ਪਾਰਟੀ ਵੱਲੋਂ ਸੰਗਠਨ ਦੀ ਮਜ਼ਬੂਤੀ ਅਤੇ ਆਗਾਮੀ ਚੋਣ ਸਰਗਰਮੀਆਂ ਦੇ ਮੱਦੇਨਜ਼ਰ ਹਲਕਾ ਸਨੌਰ ਦੇ ਬਲਾਕ ਪ੍ਰਧਾਨਾਂ ਅਤੇ ਬੂਥ ਇੰਚਾਰਜਾਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਬੂਥ ਇੰਚਾਰਜਾਂ ਤੇ ਵਰਕਰਾਂ ਦੇ ਭਰਵੇਂ ਇਕੱਠ ਲਈ ਰਣਜੋਧ ਸਿੰਘ ਹਡਾਣਾ ਦੀ ਸ਼ਲਾਘਾ ਕੀਤੀ

Advertisement

ਮੀਟਿੰਗ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਲਈ ਅਗਲੇ ਦੋ-ਤਿੰਨ ਮਹੀਨੇ ਦਿਨ-ਰਾਤ ਮਿਹਨਤ ਕਰਨ ਦਾ ਸਮਾਂ ਹੈ। ਉਨ੍ਹਾਂ ਯਾਦ ਕਰਵਾਇਆ ਕਿ 2022 ਵਿੱਚ ਇਨ੍ਹਾਂ ਮਿਹਨਤੀ ਵਲੰਟੀਅਰਾਂ ਨੇ ਹੀ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕੀਤਾ ਸੀ ਅਤੇ ਵੱਡੀ ਗਿਣਤੀ ਵਿੱਚ ਹੋਰਨਾਂ ਲੋਕਾਂ ਨੂੰ ਪਾਰਟੀ ਨਾਲ ਜੋੜ ਕੇ ਬਦਲਾਅ ਲਿਆਂਦਾ ਸੀ। ਵਰਕਰ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ।

Advertisement

ਸ੍ਰੀ ਸਿਸੋਦੀਆ ਨੇ ਬੂਥ ਇੰਚਾਰਜਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ, ‘‘ਜ਼ਮੀਨੀ ਪੱਧਰ ਅਤੇ ਵਾਰਡਾਂ ਵਿੱਚ ਪਾਰਟੀ ਦਾ ਅਸਲ ਚਿਹਰਾ ਬੂਥ ਇੰਚਾਰਜ ਹੀ ਹੁੰਦੇ ਹਨ। ਲੋਕ ਆਮ ਆਦਮੀ ਪਾਰਟੀ ਦੀ ਪਛਾਣ ਬੂਥ ਇੰਚਾਰਜ ਰਾਹੀਂ ਕਰਦੇ ਹਨ, ਇਸ ਲਈ ਬੂਥ ਇੰਚਾਰਜਾਂ ਦਾ ਸਰਗਰਮ ਅਤੇ ਤਿਆਰ ਰਹਿਣਾ ਬੇਹੱਦ ਜ਼ਰੂਰੀ ਹੈ।’’ ਉਨ੍ਹਾਂ ਨੇ ਮੀਟਿੰਗ ਦੌਰਾਨ 270 ਬੂਥਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਪਿਛਲੀਆਂ ਚੋਣਾਂ ਦੇ ਨਤੀਜਿਆਂ, ਵੋਟਾਂ ਦੇ ਅੰਕੜਿਆਂ ਅਤੇ ਜਿੱਤ-ਹਾਰ ਬਾਰੇ ਵਿਸਥਾਰ ਨਾਲ ਚਰਚਾ ਕੀਤੀ।

ਸਿਸੋਦੀਆ ਨੇ ਸਪੱਸ਼ਟ ਕੀਤਾ ਕਿ ਇਹ ਸਾਰੇ ਇਤਿਹਾਸਕ ਕੰਮ ਇਕੱਲੀ ਸਰਕਾਰ ਨੇ ਨਹੀਂ ਕੀਤੇ, ਸਗੋਂ ਲੋਕਾਂ ਦੇ ਸਹਿਯੋਗ ਅਤੇ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਸੰਭਵ ਹੋਏ ਹਨ। ਸਿੱਖਿਆ ਅਤੇ ਸਿਹਤ ਖੇਤਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਦ੍ਰਿੜ੍ਹ ਸੰਕਲਪ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਿੱਖਿਆ ਢਾਂਚੇ ਨੂੰ ਏਨਾ ਮਜ਼ਬੂਤ ਬਣਾਇਆ ਜਾਵੇ ਕਿ ਬਾਹਰਲੇ ਮੁਲਕਾਂ ਦੇ ਲੋਕ ਵੀ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਪੰਜਾਬ ਭੇਜਣ ਦੀ ਗੱਲ ਕਰਨ। ਉਨ੍ਹਾਂ ਸਿਹਤ ਸੇਵਾਵਾਂ ਬਾਰੇ ਦੱਸਿਆ ਗਿਆ ਕਿ ਅੱਜ ਰੋਜ਼ਾਨਾ 90 ਹਜ਼ਾਰ ਤੋਂ ਵੱਧ ਲੋਕ ਐੱਮ ਬੀ ਬੀ ਐੱਸ ਡਾਕਟਰਾਂ ਤੋਂ ਆਪਣਾ ਚੈੱਕਅਪ ਕਰਵਾ ਰਹੇ ਹਨ ਅਤੇ ਜੇਬ੍ਹ ਵਿੱਚ ਸਿਹਤ ਕਾਰਡ ਹੋਣ ਕਾਰਨ ਆਮ ਲੋਕਾਂ ਨੂੰ ਇਲਾਜ ਦੇ ਖ਼ਰਚੇ ਦੀ ਕੋਈ ਵੀ ਚਿੰਤਾ ਨਹੀਂ ਹੈ। ਮੀਟਿੰਗ ਦੇ ਅੰਤ ਵਿੱਚ ਰਣਜੋਧ ਸਿੰਘ ਹਡਾਣਾ ਅਤੇ ਸਮੂਹ ਬਲਾਕ ਪ੍ਰਧਾਨਾਂ ਤੇ ਬੂਥ ਇੰਚਾਰਜਾਂ ਨੇ ਆਉਣ ਵਾਲੀਆਂ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਅਹਿਦ ਲਿਆ। ਪ੍ਰੋਗਰਾਮ ਦੌਰਾਨ ਸਟੇਟ ਸੈਕਟਰੀ ਪੰਜਾਬ ਜਗਦੀਪ ਸਿੰਘ ਜੱਗਾ, ਲੋਕ ਸਭਾ ਇੰਚਾਰਜ ਬਲਜਿੰਦਰ ਢਿਲੋਂ, ਚੇਅਰਮੈਨ ਹੈਪੀ ਪਹਾੜੀਪੁਰ, ਜ਼ਿਲ੍ਹਾ ਇੰਚਾਰਜ ਨਵਲਦੀਪ ਸਿੰਘ ਤੋਂ ਇਲਾਵਾ ਹਲਕਾ ਸਨੌਰ ਦੇ ਬਲਾਕ ਪ੍ਰਧਾਨ , ਬੂਥ ਇੰਚਾਰਜ ਮੌਜੂਦ ਸਨ

Advertisement
×