ਪਬਲਿਕ ਸਕੂਲ ਜੈਖਰ ਦੇ ਵਿਦਿਆਰਥੀਆਂ ਨੂੰ ਬੂਟੇ ਵੰਡੇ
ਵਿਦਿਅਕ ਸੰਸਥਾ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਖਰ ਵੱਲੋਂ ਮਿਸ਼ਨ ਹਰਿਆਲੀ ਤਹਿਤ ਵਿਦਿਆਰਥੀਆਂ ਨੂੰ ਬੂਟੇ ਵੰਡੇ ਗਏ। ਵਿਦਿਆਰਥੀਆਂ ਨੇ ਸਕੂਲ ਵਿੱਚ ਵੀ ਬੂਟੇ ਲਗਾਏ। ਪ੍ਰਿੰਸੀਪਲ ਨਿਧਾਨ ਸਿੰਘ ਜੈਖ਼ਰ ਨੇ ਦੱਸਿਆ ਕਿ ‘ਆਪਣਾ ਪੰਜਾਬ ਫਾਊਂਡੇਸ਼ਨ’ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਨੂੰ ਬੂਟੇ ਵੰਡ ਕੇ ਪੂਰੇ ਪੰਜਾਬ ਨੂੰ ਹਰਿਆ-ਭਰਿਆ ਕੀਤਾ ਜਾਵੇ। ਇਸ ਤਹਿਤ ਮਿਸ਼ਨ ਹਰਿਆਲੀ ਪਿੱਛਲੇ ਕਈ ਸਾਲਾਂ ਤੋਂ ਅੱਗੇ ਵਧ ਰਿਹਾ ਹੈ। ਇਸ ਤਹਿਤ ਹਰ ਸਾਲ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਲੱਖਾਂ ਬੂਟੇ ਲਗਾਏ ਜਾਂਦੇ ਹਨ ਅਤੇ ਬਹੁਤ ਸਾਰਥਕ ਨਤੀਜੇ ਆ ਰਹੇ ਹਨ। ਇਸ ਮਿਸ਼ਨ ਤਹਿਤ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਖ਼ਰ ਦੇ ਵਿਦਿਆਰਥੀਆਂ ਨੂੰ ਬੂਟਿਆਂ ਦੀ ਵੰਡ ਕੀਤੀ ਗਈ। ਪ੍ਰਿੰਸੀਪਲ ਨੇ ਵਾਤਾਵਰਨ ਦੀ ਸੰਭਾਲ ਲਈ ਬੂਟਿਆਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਤੇ ਫੋਰੈਸਟ ਗਾਰਡ ਸ਼ਸ਼ੀ ਬਾਲਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ ਕੋਆਰਡੀਨੇਟਰ ਸਰਬਜੀਤ ਕੌਰ, ਵਾਈਸ ਪ੍ਰਿੰਸੀਪਲ ਲਵਪ੍ਰੀਤ ਕੌਰ, ਕੋਆਰਡੀਨੇਟਰ ਹਰਮੀਤ ਸਿੰਘ, ਅਧਿਆਪਕ ਗਗਨਦੀਪ ਸਿੰਘ, ਸ਼ਰਨਦੀਪ ਕੌਰ, ਕਰਮਜੀਤ ਕੌਰ ਅਤੇ ਪਰਮਜੀਤ ਸਿੰਘ ਆਦਿ ਮੌਜੂਦ ਸਨ।