ਬਾਂਗੜਾਂ ਸਕੂਲ ਵਿੱਚ ਬੂਟੇ ਲਾਏ
ਨਵਾਬ ਫਾਊਂਡੇਸ਼ਨ ਸਕੂਲ ਬਾਂਗੜਾਂ ਦੇ ਡਾਇਰੈਕਟਰ ਜਸਵਿੰਦਰ ਗਿਰ ਅਤੇ ਜਸਵਿੰਦਰ ਕੌਰ ਦੀ ਅਗਵਾਈ ਵਿੱਚ ਸਕੂਲ ’ਚ ਵਾਤਾਵਰਨ ਦੀ ਸੰਭਾਲ ਸਬੰਧੀ ਬੂਟੇ ਲਾਏ ਗਏ। ਬੂਟੇ ਲਗਾਉਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਬੂਟਿਆਂ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਰਸਾਤ...
Advertisement
ਨਵਾਬ ਫਾਊਂਡੇਸ਼ਨ ਸਕੂਲ ਬਾਂਗੜਾਂ ਦੇ ਡਾਇਰੈਕਟਰ ਜਸਵਿੰਦਰ ਗਿਰ ਅਤੇ ਜਸਵਿੰਦਰ ਕੌਰ ਦੀ ਅਗਵਾਈ ਵਿੱਚ ਸਕੂਲ ’ਚ ਵਾਤਾਵਰਨ ਦੀ ਸੰਭਾਲ ਸਬੰਧੀ ਬੂਟੇ ਲਾਏ ਗਏ। ਬੂਟੇ ਲਗਾਉਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਬੂਟਿਆਂ ਦੀ ਦੇਖਭਾਲ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਬੂਟੇ ਲਗਾਉਣ ਲਈ ਸਭ ਤੋਂ ਵਧੀਆ ਸਮਾਂ ਹੈ ਕਿਉਂਕਿ ਇਸ ਸਮੇਂ ਬੂਟਿਆਂ ਨੂੰ ਕੁਦਰਤੀ ਤੌਰ ’ਤੇ ਪਾਣੀ ਮਿਲਦਾ ਹੈ, ਜੋ ਉਨ੍ਹਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਨ ’ਚ ਸਹਾਇਕ ਹੁੰਦਾ ਹੈ। ਇਸ ਮੌਕੇ ਸਕੂਲ ਦੇ ਗਰਾਊਂਡ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਲ ਮਿਲ ਕੇ ਬੂਟੇ ਲਗਾਏ। ਇਸ ਦੌਰਾਨ ਡਾਇਰੈਕਟਰ ਜਸਵਿੰਦਰ ਗਿਰ, ਐੱਮਡੀ ਜਸਵਿੰਦਰ ਕੌਰ, ਪ੍ਰਿੰਸੀਪਲ ਸੁਨੀਤਾ ਰਾਜਪਾਲ, ਵਾਇਸ ਪ੍ਰਿੰਸੀਪਲ ਅਮਨਦੀਪ ਕੌਰ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।
Advertisement
Advertisement