ਪੱਤਰ ਪ੍ਰੇਰਕ
ਸੰਗਰੂਰ, 16 ਸਤੰਬਰ
‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਦੀ ਜ਼ਿਲ੍ਹਾ ਸੰਗਰੂਰ ਤੇ ਬਰਨਾਲਾ ਦੀ ਯੂਨਿਟ ਵੱਲੋਂ 108 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ ਗਏ। ਇਸ ਮੌਕੇ 10 ਲੋੜਵੰਦ ਪਰਿਵਾਰਾਂ ਨੂੰ ਮੈਡੀਕਲ ਸਹਾਇਤਾ ਲਈ 9 ਹਜ਼ਾਰ ਵੀ ਦਿੱਤੇ ਗਏ।
ਇਸ ਸਮੇਂ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਬੰਗਾਵਲੀ ਪਿੰਡ ਦੇ ਗੁਰਮੇਲ ਸਿੰਘ ਦੀ ਪਤਨੀ ਜਸਵੰਤ ਕੌਰ ਨੂੰ ਟਰੱਸਟ ਵੱਲੋਂ 10 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਦਿੱਤਾ ਗਿਆ| ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਮਿੰਦਰ ਸਿੰਘ ਨੇ ਕਿਹਾ ਕਿ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਬਹੁਤ ਸਾਰੀਆਂ ਸਕੀਮਾਂ ਲੋੜਵੰਦਾਂ, ਆਸ਼ਰਤਾਂ, ਮਰੀਜ਼ਾਂ ਅਤੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨ ਪਰਿਵਾਰਾਂ ਨੂੰ ਪੈਨਸ਼ਨ ਅਤੇ ਆਰਥਿਕ ਤੌਰ ’ਤੇ ਮਦਦ ਦੇ ਚੈੱਕ ਦਿੱਤੇ ਜਾਂਦੇ ਹਨ| ਇਸੇ ਤਰ੍ਹਾਂ ਕੁਝ ਬੱਚਿਆਂ ਦੀ ਪੜ੍ਹਾਈ ਅਤੇ ਖੇਡਾਂ ਲਈ ਵੀ ਆਰਥਿਕ ਮਦਦ ਕੀਤੀ ਜਾਂਦੀ ਹੈ|
ਇਸ ਮੌਕੇ ਬਲਕਾਰ ਸਿੰਘ, ਸਤਨਾਮ ਸਿੰਘ ਦਮਦਮੀ, ਸੁਖਵਿੰਦਰ ਕੁਮਾਰ, ਗੁਰਮੇਲ ਸਿੰਘ ਅਤੇ ਹਰਮੇਲ ਸਿੰਘ ਲੱਡਾ ਆਦਿ ਹਾਜ਼ਰ ਸਨ|
ਕੈਪਸ਼ਨ: ਟਰੱਸਟ ਵੱਲੋਂ ਦਿੱਤੀ ਆਰਥਿਕ ਸਹਾਇਤਾ ਦੇ ਚੈੱਕ ਦਿਖਾਉਂਦੇ ਹੋਏ ਲੋੜਵੰਦ| -ਫ਼ੋਟੋ: ਮੰਨੂ