DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸੌਂਦ ਨੇ ਸ੍ਰੀ ਕਾਲੀ ਦੇਵੀ ਮੰਦਰ ’ਚ ਮੱਥਾ ਟੇਕਿਆ

ਮੰਦਰ ਵਿੱਚ ਚੱਲਦੇ ਨਵ-ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਕਾਲੀ ਮਾਤਾ ਦੇ ਮੰਦਰ ਵਿੱਚ ਨਤਮਸਤਕ ਹੋਣ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ।
Advertisement

ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਾਚਾਰੀ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਊਰਜਾ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਇੱਥੋਂ ਦੇ ਇਤਿਹਾਸਕ ਮੰਦਿਰ ਮਾਤਾ ਸ੍ਰੀ ਕਾਲੀ ਦੇਵੀ ਜੀ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਲਿਆ ਅਤੇ ਪੰਜਾਬ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਵੇਲੇ ਸ੍ਰੀ ਸੌਂਦ ਵਿਰਾਸਤੀ ਸ਼ਹਿਰ ਦੀਆਂ ਵਿਰਾਸਤੀ ਇਮਾਰਤਾਂ ਸ਼ੀਸ਼ ਮਹਿਲ, ਕਿਲ੍ਹਾ ਮੁਬਾਰਕ ਨੂੰ ਲੋਕ ਅਰਪਣ ਕਰਨ ਬਾਰੇ ਚੁੱਪ ਰਹੇ। ਦੱਸਣਯੋਗ ਹੈ ਕਿ ਸ਼ੀਸ਼ ਮਹਿਲ, ਕਿਲ੍ਹਾ ਮੁਬਾਰਕ, ਸ਼ਾਹੀ ਸਮਾਧਾਂ, ਬਹਾਦਰਗੜ੍ਹ ਕਿਲ੍ਹਾ ਆਦਿ ਲੋਕਾਂ ਤੋਂ ਕਰੀਬ 12 ਸਾਲਾਂ ਤੋਂ ਦੂਰ ਹਨ। ਸੈਲਾਨੀ ਪਟਿਆਲਾ ਆਉਂਦੇ ਹਨ ਪਰ ਇਨ੍ਹਾਂ ਵਿਰਾਸਤੀ ਇਮਾਰਤਾਂ ਦੇ ਦਰਸ਼ਨਾਂ ਤੋਂ ਵਿਰਵੇ ਹੀ ਨਿਰਾਸ਼ ਵਾਪਸ ਮੁੜ ਜਾਂਦੇ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਮੰਦਰ ਵਿੱਚ ਚੱਲ ਰਹੇ ਨਵ-ਨਿਰਮਾਣ ਅਤੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੰਦਰ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਲੋੜੀਂਦੀਆਂ ਸੁਵਿਧਾਵਾਂ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਸ੍ਰੀ ਸੌਂਦ ਨੇ ਕਿਹਾ ਕਿ ਸਰਕਾਰ ਆਪਸੀ ਪਿਆਰ, ਭਾਈਚਾਰੇ ਅਤੇ ਧਾਰਮਿਕ ਸਥਾਨ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ।

Advertisement
Advertisement
×