SC BC Teachers Union: ਅਧਿਆਪਕਾਂ ਨੇ ਡੀ ਸੀ ਦਫ਼ਤਰ ਅੱਗੇ ਪੁਤਲੇ ਸਾੜੇ
ਐੱਸ ਡੀ ਐੱਮ ਨੂੰ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ
ਐੱਸ ਸੀ /ਬੀ ਸੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸ ਸੀ ਤੇ ਬੀ ਸੀ ਵਰਗ ਲਈ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਡੀ ਸੀ ਦਫ਼ਤਰ ਅੱਗੇ ਭਲਾਈ, ਸਿੱਖਿਆ ਮੰਤਰੀ, ਭਲਾਈ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ ਗਏ। ਜਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਗੁਰੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਤਹਿਤ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ| ਉਨ੍ਹਾਂ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਦੇ ਨਾਂ ਪੱਤਰ ਐੱਸ ਡੀ ਐੱਮ ਨੂੰ ਸੌਂਪਿਆ|
ਸੰਗਰੂਰ (ਬੀਰ ਇੰਦਰ ਸਿੰਘ ਬਨਭੌਰੀ): 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਐੱਸ ਸੀ ਤੇ ਬੀ ਸੀ ਵਰਗਾਂ ਨੂੰ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਐੱਸ ਸੀ, ਬੀ ਸੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਡੀ ਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਲੇਰ ਨੇ ਸੰਬੋਧਨ ਕੀਤਾ।
ਕੰਪਿਊਟਰ ਅਧਿਆਪਕਾਂ ਵੱਲੋਂ ਪੰਜ ਤੋਂ ਪੱਕੇ ਮੋਰਚਾ ਸ਼ੁਰੂ
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਸਰਕਾਰ ਦੇ ਕਥਿਤ ਝੂਠੇ ਵਾਅਦਿਆਂ ਅਤੇ ਅਣਦੇਖੀ ਤੋਂ ਤੰਗ ਕੰਪਿਊਟਰ ਅਧਿਆਪਕ 5 ਸਤੰਬਰ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨਗੇ ਤੇ ਇਸੇ ਦਿਨ ਤੋਂ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਐਲਾਨ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਕੀਤਾ ਗਿਆ ਹੈ। ਸੂਬਾ ਆਗੂ ਨਰਦੀਪ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ, ਹਰਵਿੰਦਰ ਸਿੰਘ, ਤੇਜਿੰਦਰ ਬਾਂਸਲ ਨੇ ਕਿਹਾ ਕਿ ਸੰਗਰੂਰ ਦੇ ਕੰਪਿਊਟਰ ਅਧਿਆਪਕ 5 ਸਤੰਬਰ ਦੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।

