ਪੱਤਰ ਪ੍ਰੇਰਕ
ਪਟਿਆਲਾ, 11 ਜੁਲਾਈ
ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ ਇੱਥੇ ਭਾਸ਼ਾ ਵਿਭਾਗ ਪੰਜਾਬ ਵਿੱਚ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਦੀ ਪ੍ਰਧਾਨਗੀ ਮੰਡਲ ਵਿੱਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ’, ਉੱਘੇ ਵਿਦਵਾਨ ਡਾ. ਗੁਰਬਚਨ ਸਿੰਘ ਰਾਹੀ, ਭਾਸ਼ਾ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ. ਮਦਨ ਲਾਲ ਹਸੀਜਾ, ਮੁੱਖ ਮਹਿਮਾਨ ਕਰਮ ਸਿੰਘ ਜ਼ਖ਼ਮੀ, ਵਿਸ਼ੇਸ਼ ਮਹਿਮਾਨ ਗੁਰਦਰਸ਼ਨ ਸਿੰਘ ਗੁਸੀਲ ਅਤੇ ਕਹਾਣੀਕਾਰ ਬਰਜਿੰਦਰ ਕੌਰ ਬਿਸਰਾਓ (ਲੁਧਿਆਣਾ) ਸ਼ਾਮਲ ਹੋਏ। ਇਸ ਮੌਕੇ ਡਾ. ਗੁਰਬਚਨ ਸਿੰਘ ਰਾਹੀ ਦਾ ਸਭਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਰਮ ਸਿੰਘ ਜ਼ਖ਼ਮੀ ਅਤੇ ਗੁਰਦਰਸ਼ਨ ਸਿੰਘ ਗੁਸੀਲ ਨੇ ਆਪਣਾ ਵਿਸ਼ੇਸ਼ ਕਲਾਮ ਪੇਸ਼ ਕਰਕੇ ਵਾਹ ਵਾਹ ਖੱਟੀ। ਇਸ ਦੌਰਾਨ ਬਰਜਿੰਦਰ ਕੌਰ ਬਿਸਰਾਓ ਰਚਿਤ ਕਹਾਣੀ ਸੰਗ੍ਰਹਿ ‘ਮੋਹਧਾਰਾ’ ਅਤੇ ਡਾ. ਮਦਨ ਲਾਲ ਹਸੀਜਾ ਰਚਿਤ ਪੁਸਤਕ ‘ਉਦੀਯਮਾਨ ਬਹਾਵਲਪੁਰ ਸਮਾਜ’ (ਇਤਿਹਾਸ) ਲੋਕ ਅਰਪਣ ਕੀਤੀ ਗਈ। ਸਮਾਗਮ ਦੇ ਦੂਜੇ ਦੌਰ ਵਿੱਚ ਜਨਰਲ ਸਕੱਤਰ ਵਿਜੇਤਾ ਭਾਰਦਵਾਜ, ਕਹਾਣੀਕਾਰ ਬਾਬੂ ਸਿੰਘ ਰਹਿਲ, ਰਘਬੀਰ ਸਿੰਘ ਮਹਿਮੀ, ਪ੍ਰੋ. ਸੁਭਾਸ਼ ਸ਼ਰਮਾ, ਰਾਜਿੰਦਰ ਸਿੰਘ ਰਾਜਨ, ਅਮਨਜੋਤ ਕੌਰ ਧਾਲੀਵਾਲ, ਮਨਜੀਤ ਕੌਰ ਧੀਮਾਨ (ਲੁਧਿਆਣਾ), ਆਸ਼ਾ ਸ਼ਰਮਾ, ਬਲਵਿੰਦਰ ਸਿੰਘ ਰਾਜ਼ ਆਦਿ ਨੇ ਰਚਨਾਵਾਂ ਪੇਸ਼ ਕੀਤੀਆਂ।