ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ ਸਕੂਲ ਬੱਸਾਂ ਦੀ ਕੀਤੀ ਜਾਵੇਗੀ ਚੈਕਿੰਗ
ਪੱਤਰ ਪ੍ਰੇਰਕ ਪਟਿਆਲਾ, 24 ਮਈ ਪਟਿਆਲਾ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ 1 ਜੁਲਾਈ 2025 ਤੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ...
Advertisement
ਪੱਤਰ ਪ੍ਰੇਰਕ
ਪਟਿਆਲਾ, 24 ਮਈ
Advertisement
ਪਟਿਆਲਾ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਵੱਲੋਂ 1 ਜੁਲਾਈ 2025 ਤੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਅਧਿਕਾਰੀ ਰੂਪਵੰਤ ਕੌਰ ਨੇ ਕਿਹਾ ਕਿ ਬਾਲ ਸੁਰੱਖਿਆ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਕੂਲੀ ਬੱਸਾਂ ਜਿਨ੍ਹਾਂ ਵਿੱਚ ਬੱਚੇ ਸਫ਼ਰ ਕਰ ਰਹੇ ਹਨ ਉਹ ਸੇਫ਼ ਸਕੂਲ ਵਾਹਨ ਪਾਲਿਸੀ ਮੁਤਾਬਕ ਨਿਯਮਾਂ ਨੂੰ ਪੂਰਾ ਕਰਦੀਆਂ ਹੋਣ।
Advertisement
×