ਸਕੂਲ ਖੇਡਾਂ: ਸਾਫਟਬਾਲ ਮੁਕਾਬਲੇ ’ਚ ਭੁਨਰਹੇੜੀ ਜ਼ੋਨ ਜੇਤੂ
ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਦੀ ਅਗਵਾਈ ਵਿੱਚ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਫਟਬਾਲ ਲੜਕੀਆਂ ਦੇ ਮੁਕਾਬਲੇ ਪੀਐੱਮ ਸ਼੍ਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ...
Advertisement
ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਦੀ ਅਗਵਾਈ ਵਿੱਚ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਾਫਟਬਾਲ ਲੜਕੀਆਂ ਦੇ ਮੁਕਾਬਲੇ ਪੀਐੱਮ ਸ਼੍ਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿੱਚ ਕਰਵਾਏ ਗਏ। ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਭੁਨਰਹੇੜੀ ਜ਼ੋਨ ਨੇ ਪਹਿਲਾ, ਪਟਿਆਲਾ 3 ਜ਼ੋਨ ਨੇ ਦੂਜਾ ਤੇ ਘਨੌਰ ਜ਼ੋਨ ਨੇ ਤੀਜਾ, ਅੰਡਰ-17 ਲੜਕੀਆਂ ਦੇ ਮੁਕਾਬਲੇ ਵਿੱਚ ਉਹ ਭੁਨਰਹੇੜੀ ਜ਼ੋਨ ਨੇ ਪਹਿਲਾਂ, ਪਟਿਆਲਾ-3 ਜ਼ੋਨ ਨੇ ਦੂਜਾ ਤੇ ਘਨੌਰ ਜ਼ੋਨ ਨੇ ਤੀਜਾ, ਅੰਡਰ 19 ਲੜਕੀਆਂ ਦੇ ਮੁਕਾਬਲਿਆਂ ਵਿੱਚ ਭੁਨਰਹੇੜੀ ਜ਼ੋਨ ਨੇ ਪਹਿਲਾ, ਘਨੌਰ ਜ਼ੋਨ ਨੇ ਦੂਜਾ ਤੇ ਪਟਿਆਲਾ-2 ਜ਼ੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਭੁਨਰਹੇੜੀ ਜ਼ੋਨ ਦੇ ਜ਼ੋਨਲ ਸਕੱਤਰ ਤਰਸੇਮ ਸਿੰਘ ਨੇ ਲੜਕੀਆਂ ਦੇ ਸਾਫਟਬਾਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ’ਤੇ ਟੀਮ ਦੇ ਮੈਨੇਜਰ ਗੌਰਵ ਬਿਰਦੀ ਅਤੇ ਖਿਡਾਰੀਆਂ ਨੂੰ ਵਧਾਈ ਦਿੱਤੀ।
Advertisement
Advertisement