ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਕੂਲ ਖੇਡਾਂ: ਜਿਮਨਾਸਟਿਕ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੰਜੀਵ ਸ਼ਰਮਾ ਦੀ ਅਗਵਾਈ ਹੇਠ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੋਲੋ ਗਰਾਊਂਡ ਦੇ ਜਮਨੇਜ਼ੀਅਮ...
ਜੇਤੂ ਖਿਡਾਰੀਆਂ ਨੂੰ ਇਨਾਮ ਵੰਡਦੇ ਹੋਏ ਪ੍ਰਬੰਧਕ।
Advertisement

ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੰਜੀਵ ਸ਼ਰਮਾ ਦੀ ਅਗਵਾਈ ਹੇਠ 69ਵੀਆਂ ਜ਼ਿਲ੍ਹਾ ਸਕੂਲ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੋਲੋ ਗਰਾਊਂਡ ਦੇ ਜਮਨੇਜ਼ੀਅਮ ਹਾਲ ਵਿੱਚ ਆਲਰਾਊਂਡ ਬੈਸਟ ਜਿਮਨਾਸਟ ਆਰਟਿਸਟਿਕ ਅੰਡਰ 14 ਲੜਕਿਆਂ ਦੇ ਮੁਕਾਬਲਿਆਂ ਵਿੱਚ ਬੀਰਕੁੰਵਰ ਨੇ ਪਹਿਲਾ, ਹਿਮਾਂਸ਼ੂ ਨੇ ਦੂਜਾ, ਰਿਸ਼ਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਿਯੂਸ਼ ਨੇ ਪਹਿਲਾ, ਜਸਮੀਤ ਨੇ ਦੂਜਾ, ਮੈਦਾਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 19 ਲੜਕਿਆਂ ਦੇ ਮੁਕਾਬਲਿਆਂ ਵਿੱਚ ਆਯੂਸ਼ ਨੇ ਪਹਿਲਾ, ਪਾਰਥ ਨੇ ਦੂਸਰਾ ਤੇ ਰੁਦਰ ਪ੍ਰਤਾਪ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 14 ਲੜਕੀਆਂ ਦੇ ਆਰਟਿਸਟਿਕ ਮੁਕਾਬਲਿਆਂ ਵਿੱਚ ਪਰਾਚੀ ਨੇ ਪਹਿਲਾ, ਹਰਮਨਜੀਤ ਨੇ ਦੂਜਾ ਤੇ ਰੂਹੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਲੜਕੀਆਂ ਦੇ ਆਰਟਿਸਟਿਕ ਮੁਕਾਬਲਿਆਂ ਵਿੱਚ ਮਾਹੀ ਨੇ ਪਹਿਲਾ, ਪੂਜਾ ਨੇ ਦੂਜਾ, ਪ੍ਰਭਲੀਨ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਡਰ 14 ਰਿਦਮਿਕਸ ਲੜਕੀਆਂ ਦੇ ਮੁਕਾਬਲੇ ਵਿੱਚ ਜੰਨਤ ਨੇ ਪਹਿਲਾ, ਹਰਗੁਨ ਨੇ ਦੂਜਾ ਤੇ ਨਵਰੀਤ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਪੋਲੋ ਗਰਾਊਂਡ ਜਮਨੇਜ਼ੀਅਮ ਹਾਲ ਵਿੱਚ ਉਚੇਚੇ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਇਸ ਮੌਕੇ ਕਨਵੀਨਰ ਦਮਨਜੀਤ ਕੌਰ, ਰੇਨੂੰ ਕੌਸ਼ਲ ਆਦਿ ਹਾਜ਼ਰ ਸਨ।

Advertisement
Advertisement
Show comments