ਪੱਤਰ ਪ੍ਰੇਰਕ
ਰਾਜਪੁਰਾ, 22 ਅਕਤੂਬਰ
ਇੱਥੋਂ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਕਾਲਜ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਦੂਆ, ਮੀਤ ਪ੍ਰਧਾਨ ਰਾਜੇਸ਼ ਆਨੰਦ ਅਤੇ ਵਿੱਤ ਸਕੱਤਰ ਠਾਕੁਰੀ ਖੁਰਾਣਾ ਦੀ ਅਗਵਾਈ ਹੇਠ ਪਟੇਲ ਮੈਨੇਜਮੈਂਟ ਸੁਸਾਇਟੀ ਦੇ ਡਾਇਰੈਕਟਰ ਡਾ. ਸੁਖਬੀਰ ਸਿੰਘ ਥਿੰਦ, ਪੀਆਈਐਮਟੀ ਡਾਇਰੈਕਟਰ ਡਾ. ਜਗੀਰ ਸਿੰਘ ਢੇਸਾ ਅਤੇ ਪ੍ਰਿੰਸੀਪਲ ਅਸ਼ਵਨੀ ਕੁਮਾਰ ਦੀ ਦੇਖਰੇਖ ਵਿੱਚ ਸਮਾਰੋਹ ਦੌਰਾਨ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਕਾਲਜ ਵਿੱਚ ਇੱਕ ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਆਧੁਨਿਕ ਸਹੂਲਤਾਂ ਨਾਲ ਲੈਸ ਸਾਇੰਸ ਬਲਾਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਪ੍ਰਧਾਨ ਗੁਰਿੰਦਰ ਸਿੰਘ ਦੂਆ ਨੇ ਕਿਹਾ ਕਿ ਇਸ ਸਾਇੰਸ ਬਲਾਕ ’ਤੇ 50 ਲੱਖ ਰੁਪਏ ਹੋਰ ਖਰਚ ਕਰਕੇ ਵਿਦਿਆਰਥੀਆਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਈਆ ਜਾਣਗੀਆ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਮਹਿੰਦਰ ਸਹਿਗਲ, ਸ਼ਾਮ ਲਾਲ ਆਨੰਦ, ਅਮਰਜੀਤ ਸਿੰਘ ਦੂਆ, ਸੋਹਨ ਲਾਲ ਅਗਨੀਹੋਤਰੀ, ਤਰਸੇਮ ਲਾਲ ਜੋਸ਼ੀ ਮੌਜੂਦ ਸਨ।