ਐੱਸਡੀਐੱਮ ਵੱਲੋਂ ਸਕੂਲ ਬੱਸਾਂ ਤੇ ਟਰੱਕਾਂ ਦੀ ਚੈਕਿੰਗ
ਐੱਸਡੀਐੱਮ ਦੂਧਨਸਾਧਾਂ ਕ੍ਰਿਪਾਲਵੀਰ ਸਿੰਘ ਵੱਲੋਂ ਅੱਜ ਸਕੂਲ ਵਾਹਨਾਂ ਅਤੇ ਬਿਨਾਂ ਕਾਗਜ਼ਾਂ ਤੋਂ ਟਰੱਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਸਕੂਲ ਵਾਹਨ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ...
Advertisement
ਐੱਸਡੀਐੱਮ ਦੂਧਨਸਾਧਾਂ ਕ੍ਰਿਪਾਲਵੀਰ ਸਿੰਘ ਵੱਲੋਂ ਅੱਜ ਸਕੂਲ ਵਾਹਨਾਂ ਅਤੇ ਬਿਨਾਂ ਕਾਗਜ਼ਾਂ ਤੋਂ ਟਰੱਕਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤੇ ਸਕੂਲ ਵਾਹਨ ਚਾਲਕਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਹੋਣ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਐੱਸਡੀਐੱਮ ਨੇ ਕਈ ਟਰਾਲਿਆਂ ਦੇ ਚਲਾਨ ਕੀਤੇ ਅਤੇ ਕਈਆਂ ਨੂੰ ਥਾਣੇ ਬੰਦ ਕੀਤਾ ਗਿਆ। ਇਸ ਮੌਕੇ ਸੜਕ ’ਤੇ ਟਰੱਕਾਂ ਦਾ ਚਾਲਕਾਂ ਨੂੰ ਤਾੜਨਾ ਕੀਤੀ ਕਿ ਉਹ ਆਪਣੇ ਟਰੱਕ ਅਤੇ ਹੋਰ ਵਾਹਨ ਸੜਕ ’ਤੇ ਨਾ ਖੜ੍ਹੇ ਕਰਨ ਨਹੀਂ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
Advertisement
Advertisement