ਐੱਸ ਡੀ ਓ ਗੁਲਾਟੀ ਦਾ ਸਨਮਾਨ
ਇਸ ਮੌਕੇ ਜਲ ਸਰੋਤ ਵਿਭਾਗ, ਪੰਜਾਬ ਦੇ ਇੰਜ. ਹਰਦੀਪ ਸਿੰਘ ਗੁਲਾਟੀ ਐੱਸ ਡੀ ਓ ਨੂੰ ਸਰਕਾਰ ਵੱਲੋਂ ਲੰਘੇ ਬਰਸਾਤੀ ਸੀਜ਼ਨ ਦੌਰਾਨ ਦਰਿਆ ਘੱਗਰ ਵਿੱਚ ਆਏ ਹੜ੍ਹਾਂ ਦੌਰਾਨ ਨੇੜਲੇ ਪਿੰਡਾਂ ਦੇ ਲੋਕਾਂ ਦੇ ਜਾਨੀ ਮਾਲੀ ਨੁਕਸਾਨ ਦੌਰਾਨ ਦਿੱਤੀਆਂ ਸੇਵਾਵਾਂ ਬਦਲੇ ਕੈਬਨਿਟ...
Advertisement
ਇਸ ਮੌਕੇ ਜਲ ਸਰੋਤ ਵਿਭਾਗ, ਪੰਜਾਬ ਦੇ ਇੰਜ. ਹਰਦੀਪ ਸਿੰਘ ਗੁਲਾਟੀ ਐੱਸ ਡੀ ਓ ਨੂੰ ਸਰਕਾਰ ਵੱਲੋਂ ਲੰਘੇ ਬਰਸਾਤੀ ਸੀਜ਼ਨ ਦੌਰਾਨ ਦਰਿਆ ਘੱਗਰ ਵਿੱਚ ਆਏ ਹੜ੍ਹਾਂ ਦੌਰਾਨ ਨੇੜਲੇ ਪਿੰਡਾਂ ਦੇ ਲੋਕਾਂ ਦੇ ਜਾਨੀ ਮਾਲੀ ਨੁਕਸਾਨ ਦੌਰਾਨ ਦਿੱਤੀਆਂ ਸੇਵਾਵਾਂ ਬਦਲੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸ ਡੀ ਓ ਗੁਲਾਟੀ ਵੱਲੋਂ ਦੱਸਿਆ ਗਿਆ ਕਿ ਇਹ ਸਨਮਾਨ ਉਨ੍ਹਾਂ ਅਧੀਨ ਕੰਮ ਕਰਦੀ ਸਮੂਹ ਟੀਮ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਸਹਿਯੋਗ ਨਾਲ ਉਨ੍ਹਾਂ ਨੂੰ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਇਸ ਸਨਮਾਨ ਨਾਲ ਉਨ੍ਹਾਂ ਦੀ ਕੀਤੀ ਹੌਸਲਾ ਅਫ਼ਜ਼ਾਈ ਨਾਲ ਉਨ੍ਹਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ ਅਤੇ ਉਹ ਭਵਿੱਖ ਵਿੱਚ ਵੀ ਜਲ ਸਰੋਤ ਵਿਭਾਗ ਵੱਲੋਂ ਇਸੇ ਤਰ੍ਹਾਂ ਸੇਵਾਵਾਂ ਪ੍ਰਦਾਨ ਕਰਦੇ ਰਹਿਣਗੇ ।
Advertisement
Advertisement
×

