ਸਹਿਜਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ
ਇਥੇ ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਹੋਣਹਾਰ ਐਥਲੀਟ ਸਹਿਜਪ੍ਰੀਤ ਸਿੰਘ ਨੇ ਅਥਲੈਟਿਕਸ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਜੱਟਾਂ ਵਿੱਚ ਹੋਏ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ...
Advertisement
ਇਥੇ ਡਾ. ਬੀ ਐੱਸ ਸੰਧੂ ਮੈਮੋਰੀਅਲ ਪਬਲਿਕ ਸਕੂਲ ਘੜਾਮ ਰੋਡ ਜੁਲਾਹਖੇੜੀ ਦੇ ਹੋਣਹਾਰ ਐਥਲੀਟ ਸਹਿਜਪ੍ਰੀਤ ਸਿੰਘ ਨੇ ਅਥਲੈਟਿਕਸ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ ਜੱਟਾਂ ਵਿੱਚ ਹੋਏ ਜ਼ੋਨ ਪੱਧਰੀ ਅਥਲੈਟਿਕ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਹੋਏ ਸਹਿਜਪ੍ਰੀਤ ਸਿੰਘ ਨੇ 400 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਮੌਕੇ ਸਕੂਲ ਚੇਅਰਮੈਨ ਹਰਦੀਪ ਸਿੰਘ ਸੰਧੂ, ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਅਤੇ ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਸਹਿਜਪ੍ਰੀਤ ਸਿੰਘ ਤੇ ਉਸਦੇ ਕੋਚ ਨੂੰ ਇਸ ਸ਼ਾਨਦਾਰ ਸਫਲਤਾ ’ਤੇ ਵਧਾਈ ਦਿੱਤੀ।
Advertisement
Advertisement