ਪੱਤਰ ਪ੍ਰੇਰਕ
ਘਨੌਰ, 3 ਅਕਤੂਬਰ
ਥਾਣਾ ਘਨੌਰ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਸੱਤ ਕਿੱਲੋ ਭੁੱਕੀ ਸਮੇਤ ਗ੍ਰਿਫ਼ਤਾਰ ਕਰ ਲਿਆ। ਥਾਣਾ ਮੁਖੀ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਸਮੇਤ ਪੁਲੀਸ ਪਾਰਟੀ ਨਰਵਾਣਾ ਨਹਿਰ ਦੇ ਪੁੱਲ ’ਤੇ ਨਾਕਾਬੰਦੀ ਦੌਰਾਨ ਜਦੋਂ ਇੱਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਸੱਤ ਕਿੱਲੋ ਭੁੱਕੀ ਬਰਾਮਦ ਹੋਈ। ਮੁਲਜ਼ਮ ਦੀ ਪਹਿਚਾਣ ਬਲਜਿੰਦਰ ਸਿੰਘ ਵਾਸੀ ਪਿੰਡ ਉਲਾਣਾ ਵੱਜੋਂ ਕੀਤੀ ਗਈ। ਘਨੌਰ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਮੁਲਜ਼ਮ ਤੋਂ ਤਸਕਰ ਬਾਰੇ ਪੁੱਛ ਪੜਤਾਲ ਕਰ ਰਹੀ ਹੈ।