ਸੇਖੋਂ ਨੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ
ਪੱਤਰ ਪ੍ਰੇਰਕ
ਪਟਿਆਲਾ, 3 ਜੁਲਾਈ
ਪੰਜਾਬੀ ਯੂਨੀਵਰਸਿਟੀ ਵਿੱਚ ਪ੍ਰੋ. ਸ਼ੈਲਿੰਦਰ ਸੇਖੋਂ ਨੇ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਵਿੱਚ ਕਾਮਰਸ ਵਿਸ਼ੇ ਦੇ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਤਿੰਨ ਸਾਲ ਲਈ ਇਸ ਅਹੁਦੇ ਉੱਤੇ ਤਾਇਨਾਤ ਕੀਤਾ ਗਿਆ ਹੈ। ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਹੋਰ ਅਧਿਕਾਰੀਆਂ ਨੇ ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਪ੍ਰੋ. ਮੁਲਤਾਨੀ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬੀ ਯੂਨੀਵਰਸਿਟੀ ਦਾ ਇਹ ਵਿਭਾਗ ਹੋਰ ਵਧੇਰੇ ਤਰੱਕੀਆਂ ਕਰੇਗਾ। ਇਸ ਮੌਕੇ ਡਾਇਰੈਕਟਰ ਯੋਜਨਾ ਅਤੇ ਨਿਰੀਖਣ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਸੈਂਟਰ ਫਾਰ ਡਿਸਟੈਂਸ ਐਂਡ ਆਨਲਾਈਨ ਐਜੂਕੇਸ਼ਨ ਦਾ ਅਧਿਆਪਨ ਅਤੇ ਗ਼ੈਰ-ਅਧਿਆਪਨ ਅਮਲਾ ਅਤੇ ਯੂਨੀਵਰਸਿਟੀ ਦੇ ਹੋਰ ਵਿਭਾਗਾਂ ਤੋਂ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਰਹੇ।