ਖੇਤਰੀ ਪ੍ਰਤੀਨਿਧ
ਪਟਿਆਲਾ, 29 ਅਕਤੂਬਰ
ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਟ੍ਰੇਨਿੰਗ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ 31 ਅਕਤੂਬਰ ਨੂੰ ਦਫ਼ਤਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਜ਼ਿਲ੍ਹਾ ਉਦਯੋਗ ਕੇਂਦਰ, ਪੀ.ਐਸ.ਡੀ.ਐਮ, ਅਨੁਸੂਚਿਤ ਜਾਤੀ ਤੇ ਵਿੱਤ ਕਾਰਪੋਰੇਸ਼ਨ, ਪਛੜੀਆਂ ਸ਼੍ਰੇਣੀਆਂ ਤੇ ਵਿੱਤ ਕਾਰਪੋਰੇਸ਼ਨ ਵਰਗੀਆਂ ਸਵੈ-ਰੁਜ਼ਗਾਰ ਏਜੰਸੀਆਂ ਭਾਗ ਲੈਣਗੀਆਂ ਤਾਂ ਕਿ ਬੇਰੁਜ਼ਗਾਰ ਨੌਜਵਾਨ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਵੈ-ਰੁਜ਼ਗਾਰ ਸਕੀਮਾਂ ਦੀ ਜਾਣਕਾਰੀ ਅਤੇ ਲਾਭ ਲੈ ਸਕਣ।