ਗੁਰਨਾਮ ਸਿੰਘ ਅਕੀਦਾ
ਪਟਿਆਲਾ, 16 ਜੂਨ
ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਦਿਹਾਤੀ ਦੇ ਵਿਧਾਇਕਾਂ ਨੇ ਸੰਗਰੂਰ ਜ਼ਿਮਨੀ ਚੋਣ ਵਿਚ ਮੋਰਚਾ ਸੰਭਾਲ ਲਿਆ ਹੈ, ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਸੰਗਰੂਰ ਸ਼ਹਿਰ ਵਿਚ ਜਦ ਕਿ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਨੇ ਮਾਲੇਰਕੋਟਲਾ ਵਿਚ ਚੋਣ ਪ੍ਰਚਾਰ ਕੀਤਾ।
ਅਜੀਤਪਾਲ ਸਿੰਘ ਕੋਹਲੀ ਨੇ ਇੱਥੇ ਦੱਸਿਆ ਕਿ ਮੈਨੂੰ ਸੰਗਰੂਰ ਵਿਚ 15 ਵਾਰਡ ਮਿਲੇ ਹਨ ਜਿਨ੍ਹਾਂ ਵਿਚ ਉਹ ਲਗਾਤਾਰ ਡੋਰ-ਟੂ-ਡੋਰ ਪ੍ਰਚਾਰ ਕਰਕੇ ‘ਆਪ’ ਸਰਕਾਰ ਦੀਆਂ ਨੀਤੀਆਂ ਬਾਰੇ ਵੋਟਰਾਂ ਨੂੰ ਜਾਣੂ ਕਰਵਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨਾਲ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਸੀਨੀਅਰ ਆਗੂ ਕੁੰਦਨ ਗੋਗੀਆ, ਕੇ ਕੇ ਸਹਿਗਲ, ਕਿਸ਼ਨ ਚੰਦ ਬੁੱਧੂ ਵੀ ਦਿਨ ਰਾਤ ਇਕ ਕਰਕੇ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਸ ਚੋਣ ’ਚ ਕਾਫ਼ੀ ਚੰਗਾ ਰੁਝਾਨ ਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਲਈ ਉਨ੍ਹਾਂ ਦੀ ਸੰਗਰੂਰ ਲੋਕ ਸਭਾ ਸੀਟ ‘ਤੇ ਵੀ ਜਿੱਤ ਪੱਕੀ ਹੈ। ਇਸ ਦੌਰਾਨ ਬਲਾਕ ਪ੍ਰਧਾਨ ਰਾਜਵੀਰ ਸਿੰਘ, ਰਾਜਿੰਦਰ ਮੋਹਨ, ਸੁਸ਼ੀਲ ਮਿੱਡਾ, ਜਸਵਿੰਦਰ ਸਿੰਘ ਤੇ ਸੰਦੀਪ ਬੰਧੂ ਵੀ ਮੌਜੂਦ ਰਹੇ।
ਇਸੇ ਤਹਿਤ ਡਾ. ਬਲਬੀਰ ਸਿੰਘ ਨੇ ਮਲੇਰਕੋਟਲਾ ਵਿਚ ਆਪਣੀ ਡਿਊਟੀ ਡੋਰ ਟੂ ਡੋਰ ਨਿਭਾਈ ਜਾ ਰਹੀ ਹੈ, ਡਾ. ਬਲਬੀਰ ਸਿੰਘ ਨੇ ਇੱਥੇ ਦੱਸਿਆ ਕਿ ਮਲੇਰਕੋਟਲਾ ਵਿਚ ਆਪ ਦਾ ਝੰਡਾ ਬੁਲੰਦ ਹੀ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਤੋਂ ਗੁਰਮੇਲ ਸਿੰਘ ਦੀ ਜਿੱਤ ਪੱਕੀ ਹੈ।
ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿਚ ਚੋਣ ਪ੍ਰਚਾਰ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪਾਰਟੀ ਦੇ ਵਿਧਾਇਕਾਂ ਨੇ ਲੋਕ ਸਭਾ ਹਲਕੇ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵਿੱਚ ਸਥਾਨਕ ਆਗੂਆਂ ਦੇ ਸਹਿਯੋਗ ਨਾਲ ਆਪਣੇ ਪੱਧਰ ’ਤੇ ਰੈਲੀਆਂ ਅਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ। ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਉਨ੍ਹਾਂ ਦੀ ਟੀਮ ਨੇ ਪਿੰਡ ਢੱਡਰੀਆਂ, ਮੰਢੇਰ, ਦਿਆਲਗੜ੍ਹ, ਰੱਤੋਕੇ, ਬੁਘਰਾ, ਤੋਗਾਵਾਲ, ਤਕੀਪੁਰ, ਸਤੀਪੁਰ, ਦੇਸੂਪੁਰਾ, ਲੋਹਾਖੇੜਾ ਆਦਿ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀਆਂ ਵੇਲਾ ਵਿਹਾਅ ਚੁੱਕੀਆਂ ਹਨ ਜੋ ਆਪਣੀ ਹੋਂਦ ਦੀ ਲੜਾਈ ਲੜ ਰਹੀਆਂ ਹਨ। ਉਨ੍ਹਾਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਭਲੇ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਬਲਿਹਾਰ ਸਿੰਘ ਚੀਮਾ, ਅਮਨ ਢੋਟ, ਹਰਜੀਤ ਸਿੰਘ, ਜਰਨੈਲ ਸਿੰਘ ਅਲੀਪੁਰ, ਹਰਦੇਵ ਸਿੰਘ ਘੜਾਮ, ਗੁਰਮੀਤ ਗਿੱਲ, ਕਾਲਾ ਵਿਰਕ, ਲੱਕੀ ਦੌਣ ਕਲਾਂ, ਅਮਰ ਸੰਘੇੜਾ, ਜੈਦੀਪ, ਯੁਵਰਾਜ, ਰਾਜਬੀਰ ਸੰਧੂ ਬ੍ਰਹਮਪੁਰ, ਅਤੇ ਹੋਰ ਇਲਾਕਾ ਨਿਵਾਸੀ ਮੌਜੂਦ ਸਨ।