ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਭਲਕੇ
ਗਿਆਨੀ ਹਰਪ੍ਰੀਤ ਸਿੰਘ ਹੋਣਗੇ ਮੁੱਖ ਮਹਿਮਾਨ
Advertisement
ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਵੱਲੋਂ ਲਏ ਗਏ ਫ਼ੈਸਲੇ ਤਹਿਤ ਗੁਰੂ ਤੇਗ ਬਹਾਦਰ ਸਣੇ ਹੋਰ ਸਿੰਘ ਸ਼ਹੀਦਾਂ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 8 ਨਵੰਬਰ ਨੂੰ ਕਰਵਾਏ ਜਾ ਰਹੇ ਸੈਮੀਨਾਰ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਸ ਸਬੰਧੀ ਟਰੱਸਟ ਮੁਖੀ ਤੇ ਸੈਮੀਨਾਰ ਦੇ ਮੁੱਖ ਪ੍ਰਬੰਧਕ ਐੱਸ ਜੀ ਪੀ ਸੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਅੱਜ ਮੁੜ ਨਜ਼ਰਸਾਨੀ ਕੀਤੀ। ਉਨ੍ਹਾਂ ਦੱਸਿਆ ਕਿ ਇੱਥੇ ਹਰਪਾਲ ਟਿਵਾਣਾ ਆਡੀਟੋਰੀਅਮ ਵਿੱਚ ਸਵੇਰੇ ਸਾਢੇ 10 ਵਜੇ ਸ਼ੁਰੂ ਹੋਣ ਵਾਲ਼ੇ ਇਸ ਸੈਮੀਨਾਰ ’ਚ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬਾਬਾ ਕਸ਼ਮੀਰਾ ਸਿੰਘ ਅਲੌਹਰਾ ਸਮੇਤ ਕਈ ਹੋਰ ਉੱਚ ਵਿਦਵਾਨ ਵੀ ਪੁੱਜਣਗੇ, ਜਿਸ ਦਾ ਉਦਘਾਟਨ ਵਾਈਸ ਚਾਂਸਲਰ ਡਾ. ਸਰਬਜਿੰਦਰ ਸਿੰਘ ਕਰਨਗੇ। ਜਸਟਿਸ ਰਣਜੀਤ ਸਿੰਘ ਗੁਰੂ ਸਾਹਿਬ ਦੇ ਜੀਵਨ ਬਾਰੇ ਮੁੱਖ ਭਾਸ਼ਣ ਦੇਣਗੇ। ਪ੍ਰ੍ਰੋ. ਬਲਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਡਾ. ਬਰਜਿੰਦਰ ਸਿੰਘ ਟੌੌਹੜਾ ਸਾਰਿਆਂ ਦਾ ਧੰਨਵਾਦ ਕਰਨਗੇ।
Advertisement
Advertisement
