ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੀ...
ਮੁੱਖ ਬੁਲਾਰੇ ਕੰਵਲਜੀਤ ਸਿੰਘ ਦਾ ਸਨਮਾਨ ਕਰਦੇ ਹੋਏ ਡੀਨ ਜਸਵਿੰਦਰ ਸਿੰਘ ਬਰਾੜ ਤੇ ਹੋਰ। -ਫੋਟੋ: ਅਕੀਦਾ
Advertisement
ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਦੀ ਲੋੜ, ਸੰਦੇਸ਼ ਦੀ ਮਹਾਨਤਾ ਅਤੇ ਧਾਰਮਿਕ ਰਹਿਤ ਮਰਿਆਦਾ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ ਡਾ. ਕੰਵਲਜੀਤ ਸਿੰਘ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ: ਪ੍ਰਕਾਸ਼ ਦੀਆਂ ਰਮਜ਼ਾਂ’ ਵਿਸ਼ੇ ’ਤੇ ਬੋਲਦਿਆਂ ਗੁਰਬਾਣੀ ਚਿੰਤਨ ਤੱਕ ਪਹੁੰਚਣ ਲਈ ਵੱਖ-ਵੱਖ ਵਿਧਾਵਾਂ, ਪਸਾਰਾਂ ਅਤੇ ਰਮਜ਼ਾਂ ਦਾ ਡੂੰਘਾ ਵਿਸ਼ਲੇਸ਼ਣ ਕਰਦਿਆਂ ਗੁਰਲਿਵ ਵਾਲੀ ਪਹੁੰਚ ਅਪਣਾਉਣ ’ਤੇ ਜ਼ੋਰ ਦਿੱਤਾ। ਵਿਭਾਗ ਮੁਖੀ ਡਾ. ਗੁੰਜਨਜੋਤ ਕੌਰ ਨੇ ਗੁਰੂ ਗ੍ਰੰਥ ਸਾਹਿਬ ਨੂੰ ਦੁਨੀਆ ਦਾ ਸਰਵੋਤਮ, ਸਰਬ ਸਾਂਝਾ ਅਤੇ ਸਮੁੱਚੀ ਮਾਨਵਤਾ ਦਾ ਚਾਨਣ ਮੁਨਾਰਾ ਦੱਸਿਆ। ਅਖੀਰ ਵਿੱਚ ਡਾ. ਮਲਕਿੰਦਰ ਕੌਰ ਨੇ ਧੰਨਵਾਦੀ ਭਾਸ਼ਣ ਦਿੱਤਾ। ਸੈਮੀਨਾਰ ਵਿੱਚ ਡਾ. ਗੁਰਮੀਤ ਸਿੰਘ ਸਿੱਧੂ, ਡਾ. ਜਸਪ੍ਰੀਤ ਕੌਰ ਸੰਧੂ, ਡਾ. ਪਰਮਵੀਰ ਸਿੰਘ, ਡਾ. ਗੁਰਮੇਲ ਸਿੰਘ, ਡਾ. ਸੁਰਜੀਤ ਸਿੰਘ ਭੱਟੀ, ਡਾ. ਬਲਵਿੰਦਰਜੀਤ ਕੌਰ ਭੱਟ, ਡਾ. ਪਰਮਿੰਦਰਜੀਤ ਕੌਰ, ਡਾ. ਜਗਪ੍ਰੀਤ ਕੌਰ ਨੇ ਹਾਜ਼ਰੀ ਭਰੀ। ਸਮੂਹ ਵਿਭਾਗੀ ਸਟਾਫ਼, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ।

Advertisement
Advertisement
Show comments