ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਐੱਨਐੱਸਐੱਸ ਵਿਭਾਗ ਵੱਲੋਂ ‘ਸਾਈਬਰ ਜਾਗਰੂਕਤਾ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ ਗਿਆ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਪ੍ਰਧਾਨਗੀ ਭਾਸ਼ਣ ਵਿਚ ਸਾਈਬਰ ਜਾਗਰੂਕਤਾ ਦੇ ਲੜੀਵਾਰ ਪ੍ਰੋਗਰਾਮ ਕਰਵਾਉਣ ਲਈ ਕਿਹਾ। ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਅਤੇ ਯੂਨੀਵਰਸਿਟੀ ਦੇ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਜਰਨੈਲ ਸਿੰਘ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰਾਂ ਨੇ ਹਿੱਸਾ ਲਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਪ੍ਰੋਗਰਾਮ ਅਫ਼ਸਰਾਂ ਨੂੰ ਸਾਈਬਰ ਜਗਤ ਵਿਚਲੇ ਅਪਰਾਧਾਂ ਬਾਰੇ ਜਾਗਰੂਕ ਕਰਨਾ ਸੀ। ਇਸ ਸੈਮੀਨਾਰ ਵਿਚ ਮੁੱਖ ਬੁਲਾਰੇ ਡਾ. ਸੀਪੀ ਕੰਬੋਜ ਨੇ ਪ੍ਰੋਗਰਾਮ ਅਫ਼ਸਰਾਂ ਨੂੰ ਸਾਈਬਰ ਅਪਰਾਧ ਤੋਂ ਬਚਾਅ ਲਈ ਮਹਤੱਵਪੂਰਨ ਜਾਣਕਾਰੀ ਦਿੱਤੀ। ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਸੰਦੀਪ ਸਿੰਘ ਨੇ ਸੈਮੀਨਾਰ ਵਿਚ ਭਾਗ ਲੈਣ ਆਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। -ਖੇਤਰੀ ਪ੍ਰਤੀਨਿਧ