‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਸੈਮੀਨਾਰ
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਵਾਰਡ ਨੰਬਰ 18 ਵਿੱਚ ਨਗਰ ਕੌਂਸਲ ਰਾਜਪੁਰਾ ਦੇ ਉੱਪ ਪ੍ਰਧਾਨ ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਉਪ ਪ੍ਰਧਾਨ ਰਾਜੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਸਮਾਜ ਨੂੰ ਨਸ਼ਾ ਮੁਕਤ ਕਰਨ ਵਾਸਤੇ ਵਡਮੁੱਲਾ ਯੋਗਦਾਨ ਪਾ ਰਹੀ ਹੈ ਅਤੇ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਪਿੰਡਾਂ-ਸ਼ਹਿਰਾਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਭਿਆਨ ਚਲਾਏ ਜਾ ਰਹੇ ਹਨ। ਸੈਮੀਨਾਰ ਵਿੱਚ ਪਹੁੰਚੇ ਐਡੀਸ਼ਨਲ ਐੱਸਐੱਚਓ ਮਾਲਵਿੰਦਰ ਸਿੰਘ, ਹੈੱਡ ਗ੍ਰੰਥੀ ਬਾਬਾ ਜਸਵੀਰ ਸਿੰਘ ਨੇ ਵੀ ਸੰਬੋਧਨ ਕੀਤਾ। ਅਖੀਰ ਵਿੱਚ ਹਾਜ਼ਰ ਲੋਕਾਂ ਨੇ ਨਸ਼ਾ-ਮੁਕਤ ਜੀਵਨ ਲਈ ਸਮੂਹਿਕ ਪ੍ਰਣ ਲਿਆ ਅਤੇ ਵਾਅਦਾ ਕੀਤਾ ਕਿ ਉਹ ਆਪਣੇ ਵਾਰਡ ਵਿੱਚ ਨਸ਼ੇ ਖ਼ਿਲਾਫ਼ ਹਰ ਸੰਭਵ ਕਦਮ ਚੁੱਕਣਗੇ। ਇਸ ਮੌਕੇ ਸੋਮਨਾਥ, ਖਰੈਤੀ ਲਾਲ, ਬਹਾਦਰ ਸਿੰਘ, ਅਸ਼ੋਕ ਵਰਮਾ, ਚਰਨ ਦਾਸ, ਰਣਵੀਰ ਸਿੰਘ, ਜਗਦੀਸ਼ ਫ਼ੌਜੀ, ਮਾਸਟਰ ਬਲਜੀਤ, ਗਿਆਨ ਚੰਦ, ਰਵਿੰਦਰ ਕਿਸ਼ਨ, ਬਾਬਾ ਲਖਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।