ਪੱਤਰ ਪ੍ਰੇਰਕ
ਸੰਗਰੂਰ, 30 ਸਤੰਬਰ
ਸੀਨੀਅਰ ਸਿਟੀਜਨ ਭਲਾਈ ਸੰਸਥਾ ਵੱਲੋਂ 1 ਅਕਤੂਬਰ ਨੂੰ ਮਨਾਏ ਜਾ ਰਹੇ ਅੰਤਰ-ਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ ਸਬੰਧੀ ਤਿਆਰੀ ਮੀਟਿੰਗ ਕੀਤੀ ਗਈ। ਸੰਸਥਾ ਪ੍ਰਧਾਨ ਪਾਲਾਮਲ ਸਿੰਗਲਾ ਤੇ ਜਨਰਲ ਸਕੱਤਰ ਭੁਪਿੰਦਰ ਜੱਸੀ ਨੇ ਦੱਸਿਆ ਕਿ ਸੰਸਥਾ ਦੇ ਮੁੱਖ ਦਫ਼ਤਰ ਬਨਾਸਰ ਬਾਗ਼ ਵਿੱਚ 1 ਅਕਤੂਬਰ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ ਸੀਨੀਅਰ ਸਿਟੀਜਨ ਦਿਵਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਸ਼ਾਮਲ ਹੋਣਗੇ, ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਸਵਪਨ ਸ਼ਰਮਾ ਸ਼ਿਰਕਤ ਕਰਨਗੇ| ਇਸ ਮੌਕੇ ਸੰਸਥਾ ਦੇ ਪ੍ਰੈਸ ਸਕੱਤਰ ਸੁਰਿੰਦਰਪਾਲ ਸਿੰਘ ਸਿਦਕੀ ਨੇ ਇਸ ਮੌਕੇ ਪਿੰਗਲਵਾੜਾ, ਬਿਰਧ ਆਸ਼ਰਮ ਬਡਰੁੱਖਾਂ, ਗੁਰੂ ਅੰਗਦ ਦੇਵ ਜੀ ਸੇਵਾ ਸੁਸਾਇਟੀ, ਦੁਰਗਾ ਸੇਵਾ ਦਲ ਅਤੇ ਲਾਇਨਜ਼ ਕਲੱਬ ਰੋਟਰੀ ਆਦਿ ਸਮਾਜਿਕ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ|