ਸੇਵਾ ਕੇਂਦਰ ਮੀਂਹ ਦੇ ਪਾਣੀ ਨਾਲ ਜਲਥਲ

ਸੇਵਾ ਕੇਂਦਰ ਮੀਂਹ ਦੇ ਪਾਣੀ ਨਾਲ ਜਲਥਲ

ਸੁਵਿਧਾ ਕੇਂਦਰ ਵਿੱਚ ਦਾਖਲ ਹੋਏ ਮੀਂਹ ਦੇ ਪਾਣੀ ਦੀ ਤਸਵੀਰ।

ਸ਼ਾਹਬਾਜ਼ ਸਿੰਘ
ਘੱਗਾ, 10 ਜੁਲਾਈ

ਹਲਕਾ ਸ਼ੁਤਰਾਣਾ ਦੇ ਕਸਬਾ ਘੱਗਾ ਵਿੱਚ ਨਗਰ ਪੰਚਾਇਤ ਬਣਿਆਂ ਲਗਪਗ 30 ਸਾਲਾਂ ਦਾ ਲੰਮਾਂ ਸਮਾਂ ਬੀਤ ਗਿਆ ਹੈ ਪਰ ਸੀਵਰੇਜ ਅਤੇ ਡਰੇਨੇਜ ਨਾ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆ ਰਹੀਆਂ ਹਨ। ਇਸ ਦੀ ਤਾਜ਼ਾ ਮਿਸਾਲ ਸੇਵਾ ਕੇਂਦਰ ਤੋਂ ਮਿਲਦੀ ਹੈ ਜਿਥੇ ਥੋੜ੍ਹਾ ਜਿਹਾ ਮੀਂਹ ਪੈਣ ’ਤੇ ਦਫ਼ਤਰ ਟੋਭੇ ਦਾ ਰੂਪ ਧਾਰਨ ਕਰ ਲੈਂਦਾ ਹੈ। ਪਾਣੀ ਦੇ ਰੋਹੜ ਕਾਰਨ ਇਸ ਦੀ ਚਾਰਦਿਵਾਰੀ ਵੀ ਢਹਿ ਢੇਰੀ ਹੋ ਰਹੀ ਹੈ ਤੇ ਗੇਟ ਨੁਕਸਾਨਿਆ ਜਾ ਰਿਹਾ ਹੈ ਪਰ ਸਬੰਧਤ ਅਥਾਰਿਟੀ ਵੱਲੋਂ ਸੇਵਾ ਕੇਂਦਰ ਦੇ ਬਾਹਰੀ ਰੱਖ ਰਖਾਅ ਉਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਜਿਥੇ ਸੇਵਾ ਕੇਂਦਰ ’ਚ ਆਪਣੇ ਕੰਮਾਂ ਨੂੰ ਆਉਂਦੇ ਲੋਕ ਤੰਗ ਹੋ ਰਹੇ ਹਨ, ਉਥੇ ਸੇਵਾ ਕੇਂਦਰ ਸਟਾਫ ਨੂੰ ਵੀ ਗੰਦੇ ਪਾਣੀ ’ਚੋਂ ਲੰਘਣਾ ਪੈਂਦਾ ਹੈ। ਲੋਕਾਂ ਨੇ ਦੱਸਿਆ ਕਿ ਇਹ ਸੇਵਾ ਕੇਂਦਰ ਬਾਦਲ ਸਰਕਾਰ ਸਮੇਂ ਬਣਿਆ ਸੀ ਪਰ ਮੌਜੂਦਾ ਸਰਕਾਰ ਇਸ ਨੂੰ ਢਹਿ ਢੇਰੀ ਕਰ ਰਹੀ ਹੈ। ਇਸ ਸਬੰਧੀ ਲੋਕਾਂ ਦਾ ਕਹਿਣਾ ਹੈ ਕਿ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੇਵਾ ਕੇਂਦਰ ਦਾ ਦਫ਼ਤਰ ਟੋਭੇ ਦਾ ਰੂਪ ਧਾਰਨ ਕਰ ਲੈਂਦਾ ਹੈ। ਉਨ੍ਹਾਂ ਕਿਹਾ ਕਸਬੇ ’ਚ ਸੀਵਰੇਜ ਨਾ ਹੋਣ ਕਾਰਨ ਨਾਲੀਆਂ ਦਾ ਗੰਦਾ ਪਾਣੀ ਓਵਰਫਲੋਅ ਹੋ ਕੇ ਸੇਵਾ ਕੇਂਦਰ ਦੇ ਅੰਦਰ ਆ ਜਾਂਦਾ ਹੈ ਤੇ ਪਾਣੀ ਦੇ ਰੋਹੜ ਕਾਰਨ ਕੇਂਦਰ ਦਾ ਰਸਤਾ ਵੀ ਰੁੜ੍ਹ ਗਿਆ ਹੈ। ਇਸ ਨਾਲ ਇਮਾਰਤ ਲਈ ਖਤਰਾ ਬਣ ਰਿਹਾ ਹੈ ਪਰ ਸਰਕਾਰ ਨੇ ਇਸ ਦੇ ਰੱਖ ਰਖਾਅ ਨੂੰ ਵਿਸਾਰ ਦਿੱਤਾ ਹੈ। ਇਸੇ ਦੌਰਾਨ ਸੇਵਾ ਕੇਂਦਰ ਦੇ ਰੱਖ ਰਖਾਅ ਬਾਰੇ ਨਗਰ ਪੰਚਾਇਤ ਘੱਗਾ ਦੀ ਪ੍ਰਧਾਨ ਜਸਬੀਰ ਕੌਰ ਖੰਗੂੜਾ ਨੇ ਕਿਹਾ ਕਿ ਇਹ ਪਾਤੜਾਂ ਪ੍ਰਸ਼ਾਸਨ ਦੇ ਅਧੀਨ ਹੈ ਅਤੇ ਇਸ ਦਾ ਰਖ ਰਖਾਅ ਕਰਨ ਦੀ ਜ਼ਿੰਮੇਵਾਰੀ ਪਾਤੜਾਂ ਪ੍ਰਸ਼ਾਸਨ ਦੀ ਹੈ। ਉਨ੍ਹਾਂ ਕਿਹਾ ਕਿ ਘੱਗਾ ਦੇ ਸੇਵਾ ਕੇਂਦਰ ਲਈ ਪਾਤੜਾਂ ਪ੍ਰਸ਼ਾਸਨ ਨੂੰ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਘੱਗਾ ਕਸਬੇ ਵਿੱਚ ਸੀਵਰੇਜ ਦੀ ਲੋੜੀਂਦੀ ਕਾਰਵਾਈ ਤਕਰੀਬਨ ਪੂਰੀ ਹੋ ਚੁਕੀ ਹੈ ਅਤੇ ਜਲਦੀ ਕੰਮ ਸ਼ੁਰੂ ਕੀਤਾ ਜਾਣ ਵਾਲਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

ਦੋ ਦਿਨ ਬਹੁਤ ਹੀ ਭਾਰੀ ਮੀਂਹ ਦੀ ਚਿਤਾਵਨੀ

* ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਦੌਰਾਨ ਉੱਤਰੀ ਅਤੇ ਪੱਛਮੀ ਭਾਰ...

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

* ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਇਮਾਨਦਾਰੀ ਟੈਕਸ ਅਦਾ ਕਰਨ ਤੇ...

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

ਜਲਾਲਪੁਰ ਤੇ ਕੰਬੋਜ ਖ਼ਿਲਾਫ਼ ਕੇਸ ਦਰਜ ਹੋਵੇ: ਸੁਖਬੀਰ

* ਅਕਾਲੀ ਦਲ ਨੇ ਸ਼ਰਾਬ ਮਾਫ਼ੀਆ ਖਿਲਾਫ਼ ਘੱਗਰ ਸਰਾਏ ’ਚ ਦਿੱਤਾ ਧਰਨਾ * ...

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

ਰਾਮ ਮੰਦਰ ਟਰੱਸਟ ਦੇ ਮੁਖੀ ਨੂੰ ਕਰੋਨਾ

* ਅਯੁੱਧਿਆ ’ਚ ਭੂਮੀ ਪੂਜਨ ਮੌਕੇ ਮੋਦੀ ਅਤੇ ਹੋਰ ਆਗੂਆਂ ਨਾਲ ਮੰਚ ਕੀਤਾ ...

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਕਮਲਾ ਹੈਰਿਸ ਦੀ ਚੋਣ ਭਾਰਤੀ-ਅਮਰੀਕੀ ਮੁਸਲਮਾਨਾਂ ਤੇ ਸਿੱਖਾਂ ਲਈ ਪ੍ਰਾਪਤੀ

ਏਸ਼ਿਆਈ ਮੂਲ ਦੇ ਅਮਰੀਕੀਆਂ ਨੇ ਵੀ ਹੈਰਿਸ ਦੀ ਨਾਮਜ਼ਦਗੀ ਸਲਾਹੀ

ਸ਼ਹਿਰ

View All