ਖੇਤਰੀ ਪ੍ਰਤੀਨਿਧ
ਪਟਿਆਲਾ, 30 ਅਪਰੈਲ
ਸੇਵਾ ਕੇਂਦਰਾਂ ਦਾ ਸਮਾਂ ਹੁਣ ਬਦਲ ਕੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕਰ ਦਿੱਤਾ ਗਿਆ ਹੈ। ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੱਸਿਆ ਹੈ ਕਿ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਜਨਤਕ ਸਥਾਨਾਂ ’ਤੇ ਭੀੜ ਘੱਟ ਰੱਖਣ ਦੇ ਮਕਸਦ ਨਾਲ 31 ਮਈ ਤੱਕ ਸੇਵਾ ਕੇਂਦਰਾਂ ਦੇ ਸਮੇਂ ’ਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂੇ ਦੱਸਿਆ ਕਿ ਆਮ ਲੋਕ ਸੇਵਾ ਕੇਂਦਰ ’ਚ ਆਉਣ ਤੋਂ ਪਹਿਲਾਂ ਅਗਾਊਂ ਮੁਲਾਕਾਤ ਦਾ ਸਮਾਂ ਐੱਮ ਸੇਵਾ ਐਪ, ਕੋਵਾ ਐਪ, ਵੈੱਬਸਾਈਟ dgrpg.punjab.gov.in/sewa-kendras/ ਜਾਂ 89685-93812-13 ਡਾਇਲ ਕਰਕੇ ਜ਼ਰੂਰ ਲੈਣ। ਬਿਨਾਂ ਸਮਾਂ ਲਏ ਸੇਵਾ ਕੇਂਦਰ ’ਚ ਆਉਣ ਵਾਲਿਆਂ ਦੀ ਅਰਜ਼ੀ ਨੂੰ ਵਿਚਾਰਿਆ ਨਹੀਂ ਜਾਵੇਗਾ। ਸੇਵਾ ਕੇਂਦਰਾਂ ’ਚ ਕੀਤੀ ਜਾਣ ਵਾਲੀ ਫੀਸ ਦੀ ਅਦਾਇਗੀ ਵੀ ਵੱਧ ਤੋਂ ਵੱਧ ਡਿਜੀਟਲ ਮਾਧਿਅਮ ਰਾਹੀਂ ਕਰਨ ਨੂੰ ਉਤਸ਼ਾਹਤ ਕੀਤਾ ਜਾਵੇਗਾ। ਸੇਵਾ ਕੇਂਦਰਾਂ ਦੇ ਸਮੁੱਚੇ ਸਟਾਫ ਲਈ ਵੈਕਸੀਨੇਸ਼ਨ ਸਰਟੀਫਿਕੇਟ ਲਾਜ਼ਮੀ ਕੀਤਾ ਗਿਆ ਹੈ।