ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਸੱਤ ਲੱਖ ਦੀ ਠੱਗੀ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7.15 ਲੱਖ ਰੁਪਏ ਠੱਗਣ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਇੰਦਰਾਪੁਰੀ ਸਮਾਣਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਪੁੱਤਰ ਹਰਮਿੰਦਰ ਸਿੰਘ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਸਿਟੀ ਪੁਲੀਸ ਮੁਤਾਬਕ ਜ਼ਿਲ੍ਹਾ ਤਰਨਤਾਰਨ ਦੇ ਪਿੰਡ...
Advertisement
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 7.15 ਲੱਖ ਰੁਪਏ ਠੱਗਣ ਦੇ ਮਾਮਲੇ ਵਿੱਚ ਸਿਟੀ ਪੁਲੀਸ ਨੇ ਇੰਦਰਾਪੁਰੀ ਸਮਾਣਾ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਪੁੱਤਰ ਹਰਮਿੰਦਰ ਸਿੰਘ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਸਿਟੀ ਪੁਲੀਸ ਮੁਤਾਬਕ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਬਣੀਆਂ ਦੇ ਰਹਿਣ ਵਾਲੇ ਹਰਦੀਪ ਸਿੰਘ ਨੇ ਉੱਚ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਮੁਲਜ਼ਮ ਨੇ ਉਸ ਨੂੰ ਵਰਕ ਵੀਜ਼ੇ ’ਤੇ ਵਿਦੇਸ਼ ਭੇਜਣ ਦਾ ਵਾਅਦਾ ਕਰਕੇ 7.15 ਲੱਖ ਰੁਪਏ ਲਏ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਰਕਮ ਮੋੜੀ। ਇਸ ਤੋਂ ਇਲਾਵਾ ਮੁਲਜ਼ਮ ਉਸ ਦਾ ਪਾਸਪੋਰਟ ਅਤੇ ਹੋਰ ਦਸਤਾਵੇਜ਼ ਵੀ ਵਾਪਸ ਨਹੀਂ ਕਰ ਰਿਹਾ। ਸ਼ਿਕਾਇਤ ਦੀ ਜਾਂਚ-ਪੜਤਾਲ ਤੋਂ ਬਾਅਦ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਸਿਟੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
