ਸੇਵਾ ਕੇਂਦਰ ਮੁਲਾਜਮ ਵੈਲਫੇਅਰ ਐਸੋਸੀਏਸ਼ਨ ਵੱਲੋਂ 26 ਮਈ ਤੋਂ ਕਲਮ ਛੋੜ ਹੜਤਾਲ ਸ਼ੁਰੂ ਕੀਤੀ ਗਈ ਹੈ। ਮੁਲਾਜ਼ਮ ਜਥੇਬੰਦੀ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਮਜਬੂਰਨ ਹੜਤਾਲ ਦਾ ਰਸਤਾ ਚੁਣਨਾ ਪਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਬਰਾਬਰ ਕੰਮ ਬਰਾਬਰ ਤਨਖਾਹ ਦਿੱਤੀ ਜਾਵੇ। ਉਨ੍ਹਾਂ ਠੇਕੇਦਾਰੀ ਸਿਸਟਮ ਖਤਮ ਕਰਨ ਅਤੇ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਅਧੀਨ ਕਰਨ ਦੀ ਮੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ‘ਆਪ’ ਵੱਲੋਂ ਆਊਟਸੋਰਸ ਅਤੇ ਕੱਚੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਤਨਖਾਹਾਂ ਵਧਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਤੱਕ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਦੌਰਾਨ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਦੂਧਨਸਾਧਾਂ ਦੇ ਨਾਇਬ ਤਹਿਸੀਲਦਾਰ ਅਰਮਾਨਦੀਪ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਜਗਤਾਰ ਸਿੰਘ, ਸਤਨਾਮ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ, ਵਿਕਰਮਜੀਤ ਸਿੰਘ ਅਤੇ ਅਮਰਜੀਤ ਸਿੰਘ ਮੌਜੂਦ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

