DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sewa Kendra Workers Strike: ਸਹੂਲਤਾਂ ਦੇਣ ਵਾਲੇ ਆਪਣੀਆਂ ਸਹੂਲਤਾਂ ਨੂੰ ਤਰਸੇ: ਖੰਨਾ

ਧਰਨੇ ਵਿੱਚ ਪੁੱਜੇ ਅਕਾਲੀ ਆਗੂ; ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਜਾਰੀ

  • fb
  • twitter
  • whatsapp
  • whatsapp
featured-img featured-img
ਹੜਤਾਲੀ ਸੇਵਾ ਕੇਂਦਰ ਮੁਲਾਜ਼ਮਾਂ ਦੇ ਧਰਨੇ ਵਿੱਚ ਬੈਠੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਹੋਰ।
Advertisement

ਸੇਵਾ ਕੇਂਦਰ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ 9ਵੇਂ ਦਿਨਾਂ ਤੋਂ ਸੇਵਾ ਕੇਂਦਰਾਂ ਵਿਚ ਕੰਮਕਾਜ ਮੁਕੰਮਲ ਤੌਰ ਤੇ ਠੱਪ ਹੈ। ਹੜਤਾਲੀ ਸੇਵਾ ਕੇਂਦਰ ਮੁਲਾਜ਼ਮ ਸਥਾਨਕ ਡੀ ਸੀ ਕੰਪਲੈਕਸ ਵਿਖੇ ਰੋਸ ਧਰਨੇ ਤੇ ਡਟੇ ਹੋਏ ਹਨ। ਅੱਜ 9ਵੇਂ ਦਿਨ ਹੜਤਾਲੀ ਸੇਵਾ ਕੇਂਦਰ ਮੁਲਾਜ਼ਮਾਂ ਦੇ ਰੋਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਪੁੱਜੇ ਅਤੇ ਹੜਤਾਲੀ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਸ੍ਰੀ ਖੰਨਾ ਨੇ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਵਾਲੇ ਆਪਣੀਆਂ ਸਹੂਲਤਾਂ ਨੂੰ ਤਰਸ ਰਹੇ ਹਨ ਪ੍ਰੰਤੂ ਸਰਕਾਰ ਇਨ੍ਹਾਂ ਦੀਆਂ ਸਮੱਸਿਆਵਾਂ ਹੀ ਨਹੀਂ ਹੱਲ ਕਰ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਡੇ-ਵੱਡੇ ਇਸ਼ਤਿਹਾਰਾਂ ਵਿੱਚ ਸੇਵਾ ਕੇਂਦਰਾਂ ਤੋਂ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜ਼ਿਕਰ ਕਰ ਰਹੀ ਹੈ ਅਤੇ ਸੇਵਾ ਕੇਂਦਰ ਮੁਲਾਜ਼ਮਾਂ ਨੂੰ ਬਣਦੀ ਯੋਗ ਤਨਖਾਹ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਸੂਬਾਈ ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ ਨੇ ਵੀ ਸਾਥੀਆਂ ਸਣੇ ਰੋਸ ਧਰਨੇ ਚ ਪੁੱਜ ਕੇ ਸੇਵਾ ਕੇਂਦਰ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਸੇਵਾ ਕੇਂਦਰ ਮੁਲਾਜ਼ਮ ਵੈਲਫ਼ੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਮਾਝਾ, ਮਨਦੀਪ ਸਿੰਘ, ਮੋਹਨੀ ਸ਼ਰਮਾ ਅਤੇ ਅਵਤਾਰ ਪੁਰੀ ਨੇ ਅਰਵਿੰਦ ਖੰਨਾ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਤੇਜਿੰਦਰ ਸਿੰਘ ਸੰਘਰੇੜੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਧਰਮਿੰਦਰ ਸਿੰਘ ਦੁੱਲਟ, ਅਰੁਣਜੀਤ ਸਿੰਘ ਸਰਾਓ ਅਤੇ ਸਦੀਕ ਕਲੌਦੀ ਮੌਜੂਦ ਸਨ।

Advertisement
Advertisement
×