ਸੀਵਰੇਜ ਬੋਰਡ ਮੁਲਾਜ਼ਮਾਂ ਦੀ ਹੜਤਾਲ ਮੁਲਤਵੀ
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਇੱਕ ਮਹੀਨੇ ਤੋਂ ਲਗਾਤਾਰ ਚੱਲ ਰਹੀ ਸੂਬਾ ਪੱਧਰੀ ਹੜਤਾਲ ਪੰਜਾਬ ਵਿਚ ਹੜ੍ਹਾਂ ਨੂੰ ਦੇਖਦੇ ਹੋਏ ਯੂਨੀਅਨ ਆਗੂਆਂ ਨੇ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ। ਯੂਨੀਅਨ ਆਗੂ ਸੰਜੀਵ...
Advertisement
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਇੱਕ ਮਹੀਨੇ ਤੋਂ ਲਗਾਤਾਰ ਚੱਲ ਰਹੀ ਸੂਬਾ ਪੱਧਰੀ ਹੜਤਾਲ ਪੰਜਾਬ ਵਿਚ ਹੜ੍ਹਾਂ ਨੂੰ ਦੇਖਦੇ ਹੋਏ ਯੂਨੀਅਨ ਆਗੂਆਂ ਨੇ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਹੈ। ਯੂਨੀਅਨ ਆਗੂ ਸੰਜੀਵ ਕੁਮਾਰ ਸੰਜੂ ਪ੍ਰਧਾਨ ਅਤੇ ਨਰੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਕਾਮਿਆਂ ਵੱਲੋਂ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਹੜਤਾਲ ਨੂੰ ਫ਼ਿਲਹਾਲ ਮੁਲਤਵੀ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਕੱਚੇ ਕਾਮੇ ਆਪਣੇ ਆਪਣੇ ਕੰਮਾਂ ’ਤੇ ਪਰਤ ਆਏ ਹਨ।
Advertisement
Advertisement