ਸ਼੍ਰੋਮਣੀ ਕਮੇਟੀ ਨੇ ਰਾਸ਼ੀ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਵੰਡੀ
ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਲਈ ਭੇਜੀ ਗਈ ਸਹਾਇਤਾ ਰਾਸ਼ੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਤਕਸੀਮ ਕੀਤੀ ਗਈ। ਸ੍ਰੀ ਬਡੂੰਗਰ ਨੇ ਕਿਹਾ ਕਿ ਲੋੜਵੰਦਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਅਰਜ਼ੀਆਂ ਭੇਜ ਕੇ ਸਹਾਇਤਾ ਦੀ ਮੰਗ...
Advertisement
ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਲਈ ਭੇਜੀ ਗਈ ਸਹਾਇਤਾ ਰਾਸ਼ੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਤਕਸੀਮ ਕੀਤੀ ਗਈ। ਸ੍ਰੀ ਬਡੂੰਗਰ ਨੇ ਕਿਹਾ ਕਿ ਲੋੜਵੰਦਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸ ਅਰਜ਼ੀਆਂ ਭੇਜ ਕੇ ਸਹਾਇਤਾ ਦੀ ਮੰਗ ਕੀਤੀ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਸਵੀਕਾਰ ਕਰਦਿਆਂ ਉਨ੍ਹਾਂ ਤਿੰਨ ਲੋੜਵੰਦਾਂ ਨੂੰ 40 ਹਜ਼ਾਰ ਦੇ ਕਰੀਬ ਰਾਸ਼ੀ ਦੇ ਚੈੱਕ ਭੇਜੇ ਹਨ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਈ ਰਾਜਿੰਦਰ ਸਿੰਘ, ਭਾਈ ਲਖਵਿੰਦਰ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਨੂੰ ਰਾਸ਼ੀ ਦੇ ਚੈੱਕ ਸੌਂਪੇ। ਇਸ ਮੌਕੇ ਮੈਨੇਜਰ ਭਾਗ ਸਿੰਘ, ਗੁਰਦੁਆਰਾ ਰਵਿਦਾਸ ਕਮੇਟੀ ਦੇ ਪ੍ਰਧਾਨ ਰਾਜ ਸਿੰਘ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਟਾਫ਼ ਮੈਂਬਰ ਆਦਿ ਹਾਜ਼ਰ ਸਨ।-ਪੱਤਰ ਪ੍ਰੇਰਕ
Advertisement
Advertisement