ਸ਼੍ਰੋਮਣੀ ਕਮੇਟੀ ਨੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ 5 ਕਰੋੜ ਰੱਖੇ: ਗੜ੍ਹੀ
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ ਪੀ ਐੱਸ ਸੀ) ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀਆਂ ਸਰਾਵਾਂ ਵਿੱਚ ਰਹਿਣ ਅਤੇ ਖਾਣ ਦੇ ਮੁਫ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਐਗਜ਼ੈਕਟਿਵ ਸੁਰਜੀਤ ਸਿੰਘ...
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ ਪੀ ਐੱਸ ਸੀ) ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀਆਂ ਸਰਾਵਾਂ ਵਿੱਚ ਰਹਿਣ ਅਤੇ ਖਾਣ ਦੇ ਮੁਫ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਐਗਜ਼ੈਕਟਿਵ ਸੁਰਜੀਤ ਸਿੰਘ ਗੜ੍ਹੀ ਅਤੇ ਗੁਰਚਰਨ ਸਿੰਘ ਗਰੇਵਾਲ ’ਤੇ ਆਧਾਰਿਤ ਗਠਿਤ ਕੀਤੀ ਗਈ ਦੋ ਮੈਂਬਰੀ ਕਮੇਟੀ ਨੇ ਅੱਜ ਪ੍ਰਬੰਧਾਂ ਦਾ ਨਿਰੀਖਣ ਕਰਨ ਲਈ ਇਥੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਚਲੀ ਸਰਾਂ ਦਾ ਦੌਰਾ ਕੀਤਾ। ਇਸੇ ਮੌਕੇ ਸੁਰਜੀਤ ਸਿੰਘ ਗੜ੍ਹੀ ਅਤੇ ਗੁਰਚਰਨ ਸਿੰਘ ਗਰੇਵਾਲ ਦਾ ਕਹਿਣਾ ਸੀ ਕਿ ਮੁਕਾਬਲੇ ਦੀਆਂ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਮੁੱਢਲੀ ਪ੍ਰ੍ਰੀਖਿਆ ਪਾਸ ਕਰਨ ਵਾਲੇ ਨੌਜਵਾਨਾਂ ਨੂੰ ਅਗਲੇਰੀ ਕੋਚਿੰਗ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਨੇ ਆਪਣੇ ਐਤਕੀਂ ਦੇ ਬਜਟ ’ਚ ਪੰਜ ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਹੈ ਜਿਸ ਦੌਰਾਨ ਵਿਦਿਆਰਥੀ ਆਪਣੀ ਮਰਜ਼ੀ ਨਾਲ ਜਿਥੇ ਵੀ ਚਾਹੇਗਾ, ਉਸ ਦੀ ਕੋਚਿੰਗ ਦਾ ਸਾਰਾ ਖਰਚਾ ਸ਼੍ਰੋਮਣੀ ਕਮੇਟੀ ਕਰੇਗੀ। ਇਸ ਦੌਰਾਨ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਿਤ ਰਾਠੀ ਵੀ ਮੌਜੂਦ ਸਨ।
ਇਨ੍ਹਾਂ ਪ੍ਰਬੰਧਾਂ ਦੀ ਨਿਗਰਾਨੀ ਭਾਵੇਂ ਗੁੁਰਦੁਆਰਾ ਸਾਹਿਬ ਦੇ ਮੁੱਖ ਮੈਨੇਜਰ ਭਾਗ ਸਿੰਘ ਚੌਹਾਨ ਨੇ ਹੀ ਕਰਨੀ ਹੈ ਪਰ ਸਰਾਵਾਂ ਦੇ ਇੰਚਾਰਜ ਭਾਈ ਪਰਮਜੀਤ ਸਿੰਘ (ਪੰਮਾਂ ਪਨੌਦੀਆਂ) ਦੇ ਨਾਲ ਮੀਤ ਮੈਨੇਜਰ ਨਵਜਿੰਦਰ ਸਿੰਘ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਸ਼ੋਮਣੀ ਕਮੇਟੀ ਦੇ ਸਿਵਲ ਡਿਸਪੈਂਸਰੀ ਦੇ ਇੰਚਾਬਰ ਡਾ. ਬਲਬੀਰ ਸਿੰਘ ਭੱਟਮਾਜਰਾ ਨੂੰ ਵੀ ਲੋੜ ਪੈਣ ’ਤੇ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਤਾਕੀਦ ਕੀਤੀ ਗਈ ਹੈ।
ਇਸ ਮੌਕੇ ਸੁਰਜੀਤ ਸਿੰਘ ਗੜ੍ਹੀ ਤੇ ਗੁਰਚਰਨ ਸਿੰਘ ਗਰੇਵਾਲ ਨੇ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਵਿੱਚ ਮੈਨੇਜਰ ਭਾਗ ਸਿੰਘ, ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਪੰਮਾ ਪਨੌਦੀਆਂ, ਸੁਖਦੇਵ ਕਾਲਵਾ, ਸਤਿੰਦਰ ਬਾਜਵਾ ਤੇ ਕੰਵਰ ਬੇਦੀ ਸਮੇਤ ਅਮਿਤ ਰਾਠੀ ਤੇ ਸੁਖਜੀਤ ਬਘੌਰਾ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇੱਥੇ ਸਰਾਵਾਂ ’ਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਲਈ ਠਹਿਰ ਮੁਫਤ ਰਹੇਗੀ। ਲੜਕੀਆਂ ਲਈ ਵੱਖਰੇ ਪ੍ਰਬੰਧ ਕੀਤੇ ਗਏ ਹਨ।

