ਸ਼ਹੀਦ ਭਗਤ ਸਿੰਘ ਲੋਕ ਹਿੱਤ ਕਮੇਟੀ ਦੀ ਇਕਾਈ ਚੁਣੀ
ਧਰਮਗੜ੍ਹ (ਕੁੱਥਾ ਖੇੜੀ) ਵਿੱਚ ਸ਼ਹੀਦ ਭਗਤ ਸਿੰਘ ਲੋਕ ਹਿੱਤ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਯੂਨੀਅਨ ਦੀ ਨਵੀਂ ਇਕਾਈ ਦੀ ਚੋਣ ਕੀਤੀ ਗਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੇ ਜਾ ਰਹੇ ਹਮਲਿਆਂ ਦੀ...
Advertisement
ਧਰਮਗੜ੍ਹ (ਕੁੱਥਾ ਖੇੜੀ) ਵਿੱਚ ਸ਼ਹੀਦ ਭਗਤ ਸਿੰਘ ਲੋਕ ਹਿੱਤ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਯੂਨੀਅਨ ਦੀ ਨਵੀਂ ਇਕਾਈ ਦੀ ਚੋਣ ਕੀਤੀ ਗਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਇਰਾਨ ’ਤੇ ਕੀਤੇ ਜਾ ਰਹੇ ਹਮਲਿਆਂ ਦੀ ਨਿਖੇਧੀ ਕੀਤੀ। ਇਸ ਦੇ ਨਾਲ ਹੀ ਫਰੀਦਕੋਟ ਦੇ ਪਿੰਡ ਹਰੀ ਨੌ ਵਿੱਚ ਦੋ ਭਰਾਵਾਂ ਵੱਲੋਂ ਕੀਤੀ ਗਈ ਖੁਦਕੁਸ਼ੀ ਦਾ ਗੰਭੀਰ ਨੋਟਿਸ ਲਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਰੋਕਣ ਲਈ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਚੋਣ ਪ੍ਰਕਿਰਿਆ ਦੌਰਾਨ ਸਾਬਕਾ ਸਰਪੰਚ ਮਾਨ ਸਿੰਘ ਨੂੰ ਪ੍ਰਧਾਨ, ਡਾ. ਅਮਰਜੀਤ ਸਿੰਘ ਨੂੰ ਮੀਤ ਪ੍ਰਧਾਨ, ਗੁਰਵਿੰਦਰ ਸਿੰਘ ਗਿੰਦਾ ਨੂੰ ਸਕੱਤਰ, ਕੁਲਦੀਪ ਸਿੰਘ ਨੂੰ ਮੀਤ ਸਕੱਤਰ ਅਤੇ ਅਮਰਜੀਤ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਮੌਕੇ ਹਰਿੰਦਰ ਸਿੰਘ ਲਾਖਾ ਅਤੇ ਰਘਵੀਰ ਸਿੰਘ ਮੰਡੋਲੀ ਨੇ ਵੀ ਸੰਬੋਧਨ ਕਰਦਿਆਂ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਲੋਕ ਹਿੱਤ ਮੁੱਦਿਆਂ ਲਈ ਜੁੜਨ ਦਾ ਸੱਦਾ ਦਿੱਤਾ।
Advertisement
Advertisement
×

