ਤਾਇਕਵਾਂਡੋ ਚੈਂਪੀਅਨਸ਼ਿਪ ’ਚ ਸ਼ਾਨਵੀਰ ਨੂੰ ਕਾਂਸੀ ਦਾ ਤਗ਼ਮਾ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ 12ਵੀਂ ਜਮਾਤ ਦੇ ਵਿਦਿਆਰਥੀ ਸ਼ਾਨਵੀਰ ਸਿੰਘ ਨੇ 24ਵੀਂ ਸੀਨੀਅਰ ਪੰਜਾਬ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗ਼ਮਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ 18...
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ 12ਵੀਂ ਜਮਾਤ ਦੇ ਵਿਦਿਆਰਥੀ ਸ਼ਾਨਵੀਰ ਸਿੰਘ ਨੇ 24ਵੀਂ ਸੀਨੀਅਰ ਪੰਜਾਬ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗ਼ਮਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ 18 ਅਤੇ 19 ਅਕਤੂਬਰ ਨੂੰ ਜਲੰਧਰ ਕੈਂਟ ਵਿੱਚ ਕਰਵਾਏ ਗਏ ਸਨ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਮਮਤਾ ਮੱਕੜ ਅਤੇ ਕੋਚ ਹਰਦੀਪ ਕੁਮਾਰ ਨੇ ਸ਼ਾਨਵੀਰ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਸ ਦੀ ਮਿਹਨਤ, ਅਨੁਸ਼ਾਸਨ ਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਉਹ ਭਵਿੱਖ ਵਿੱਚ ਵੀ ਸਕੂਲ ਦਾ ਨਾਮ ਚਮਕਾਵੇਗਾ।
Advertisement
Advertisement
