ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸ਼੍ਰੋਮਣੀ ਅਕਾਲੀ ਦਲ ਤੇ ਕਿਸਾਨਾਂ ਵੱਲੋਂ ਧਾਰਮਿਕ ਸਥਾਨ ਬਚਾਓ ਅੰਦੋਲਨ ਸ਼ੁਰੂ

ਅਬਲੋਵਾਲ ਸਥਿਤ ਡੇਰਾ ਗੁੱਗਾ ਮਾੜੀ, ਸ਼ਿਵ ਮੰਦਰ ਅਤੇ ਗੁਰਦੁਆਰਾ ਸਾਹਿਬ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ ਕਰਨ ਤੋਂ ਬਾਅਦ ਅੱਜ ਸਥਾਨਕ ਲੋਕਾਂ ਨੇ ‘ਧਾਰਮਿਕ ਸਥਾਨ ਬਚਾਓ ਅੰਦੋਲਨ’ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਥਾਪਰ ਕਾਲਜ ਦੇ ਬਾਹਰ ਅੱਜ ਮਹੰਤ ਰਾਮ...
ਥਾਪਰ ਕਾਲਜ ਅੱਗੇ ਨਗਰ ਨਿਗਮ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਗੂ।
Advertisement

ਅਬਲੋਵਾਲ ਸਥਿਤ ਡੇਰਾ ਗੁੱਗਾ ਮਾੜੀ, ਸ਼ਿਵ ਮੰਦਰ ਅਤੇ ਗੁਰਦੁਆਰਾ ਸਾਹਿਬ ਨੂੰ ਨਗਰ ਨਿਗਮ ਵੱਲੋਂ ਨੋਟਿਸ ਜਾਰੀ ਕਰਨ ਤੋਂ ਬਾਅਦ ਅੱਜ ਸਥਾਨਕ ਲੋਕਾਂ ਨੇ ‘ਧਾਰਮਿਕ ਸਥਾਨ ਬਚਾਓ ਅੰਦੋਲਨ’ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਥਾਪਰ ਕਾਲਜ ਦੇ ਬਾਹਰ ਅੱਜ ਮਹੰਤ ਰਾਮ ਦਾਸ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ ਅਤੇ ਕਿਸਾਨ ਆਗੂ ਗੁਰਮੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਅਗਵਾਈ ਹੇਠ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਨਗਰ ਨਿਗਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਹ ਅੰਦੋਲਨ ਸ੍ਰੀ ਗੁੱਗਾ ਮਾੜੀ ਅਤੇ ਅੰਦਰ ਬਣੇ ਗੁਰਦੁਆਰਾ ਸਾਹਿਬ ਅਤੇ ਮੰਦਰ ਨੂੰ ਬਚਾਉਣ ਲਈ ਕੀਤਾ ਗਿਆ।

ਇੱਥੇ ਅਕਾਲੀ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ, ਮਹੰਤ ਰਾਮ ਦਾਸ, ਭਾਰਤੀ ਕਿਸਾਨ ਏਕਤਾ ਆਜ਼ਾਦ ਦੇ ਆਗੂ ਕਰਨੈਲ ਸਿੰਘ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਜਗ੍ਹਾ ਗੁੱਗਾ ਮਾੜੀ ਦੀ ਹੈ ਤੇ 1958 ਵਿਚ ਜਦੋਂ ਮੁਰੱਬਾਬੰਦੀ ਹੋਈ ਤਾਂ ਜਾਣ-ਬੁੱਝ ਇਸ ਥਾਂ ਨੂੰ ਮਾੜੀ ਦੀ ਥਾਂ ਮੜ੍ਹੀਆਂ ਲਿਖ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹਾਈ ਕੋਰਟ ਵਿਚ ਦੋ ਕੇਸ ਪਹਿਲਾਂ ਹੀ ਚੱਲ ਰਹੇ ਹਨ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਖ਼ੁਦ ਮੰਨਿਆ ਹੈ ਕਿ ਜ਼ਿਲ੍ਹੇ ਵਿਚ ਧਰਮ ਦੇ ਨਾਂ ’ਤੇ ਕੋਈ ਗ਼ਲਤ ਕਬਜ਼ਾ ਨਹੀਂ ਹੈ। ਉਨ੍ਹਾਂ ਦੱਸਿਆ ਕਿ 1999 ਵਿਚ ਜਦੋਂ ਪਿੰਡ ਅਬਲੋਵਾਲ ਨਗਰ ਨਿਗਮ ਦੀ ਹੱਦ ਵਿਚ ਆਇਆ ਤਾਂ ਡੇਰੇ ਨੂੰ ਜਾਣ ਬੁੱਝ ਕੇ ਨਗਰ ਨਿਗਮ ਦੇ ਮਾਲਕੀ ਵਾਲੇ ਖ਼ਾਨੇ ਵਿਚ ਪਾ ਦਿੱਤਾ ਗਿਆ ਤੇ ਬਿਜਲੀ ਤੇ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਬਾਰੇ ਵੀ ਕੇਸ ਅਦਾਲਤ ਵਿਚ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਗਰ ਨਿਗਮ ਪ੍ਰਸ਼ਾਸਨ ਕੇਸ ਚੱਲਣ ਦੇ ਬਾਵਜੂਦ ਵੀ ਜਗ੍ਹਾ ’ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਇਹ ਕੁੱਲ 6 ਵਿੱਘੇ 3 ਵਿਸਵੇ ਦੇ ਕਰੀਬ ਥਾਂ ਹੈ ਜਿਸ ਵਿਚ ਗੁਰਦੁਆਰਾ ਸਾਹਿਬ ਅਤੇ ਮੰਦਰ ਬਣਿਆ ਹੋਇਆ ਹੈ।

Advertisement

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ ਜਿਸ ਦੀ ਕਾਪੀ ਨਗਰ ਨਿਗਮ ਕਮਿਸ਼ਨਰ ਨੂੰ ਦਿੱਤੀ ਹੈ ਜਿਸ ਵਿਚ ਸਪੱਸ਼ਟ ਕਿਹਾ ਹੈ ਕਿ ਜੇਕਰ ਸਰਕਾਰ ਨੇ ਧੱਕੇ ਨਾਲ ਇਸ ਥਾਂ ਦਾ ਕਬਜ਼ਾ ਲੈਣ ਦਾ ਯਤਨ ਕੀਤਾ ਤਾਂ ਲੋਕ ਆਪ ਮੁਹਾਰੇ ਅੱਗੇ ਆਉਣਗੇ ਅਤੇ ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਉਪਰ ਮੈਲੀ ਅੱਖ ਰੱਖਣ ਵਾਲੇ ਦਾ ਅੰਜਾਮ ਇਕ ਇਤਿਹਾਸ ਬਣ ਜਾਵੇਗਾ। ਇਸ ਦੌਰਾਨ ਉਨ੍ਹਾਂ ਨਿਗਮ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।

Advertisement