ਸ਼੍ਰੋਮਣੀ ਅਕਾਲੀ ਦਲ ਵੱਲੋਂ ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਮੁਜ਼ਾਹਰੇ

ਸ਼੍ਰੋਮਣੀ ਅਕਾਲੀ ਦਲ ਵੱਲੋਂ ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਮੁਜ਼ਾਹਰੇ

ਦੇਵੀਗੜ੍ਹ ਵਿੱਚ ਧਰਨੇ ਦੌਰਾਨ ਹਾਜ਼ਰ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਅਕਾਲੀ ਵਰਕਰ।

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 7 ਜੁਲਾਈ

ਕੇਂਦਰ ਸਰਕਾਰ ਵੱਲੋਂ ਤੇਲ ਕੀਮਤਾਂ ਵਿੱਚ ਕੀਤੇ ਵਾਧੇ ਤੇ ਪੰਜਾਬ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਸਹੀ ਰਾਸ਼ਨ ਨਾ ਵੰਡਣ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਸੱਦੇ ’ਤੇ ਸਾਬਕਾ ਸੰਸਦ ਮੈਂਬਰ ਪ੍ਰ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਚੀਮਾ, ਜ਼ਿਲ੍ਹਾ ਮੀਤ ਪ੍ਰਧਾਨ ਐਡਵੋਕੇਟ ਸੁਬੇਗ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਵੱਲੋਂ ਰਾਜਪੁਰਾ ਦੀ ਅਨਾਜ ਮੰਡੀ, ਨੇੜਲੇ ਪਿੰਡ ਸ਼ੈਦਖੇੜੀ, ਪਿੰਡ ਚੰਦੂਮਾਜਰਾ ਅਤੇ ਜਾਂਸਲਾ ਵਿਚ ਪ੍ਰਦਰਸ਼ਨ ਕੀਤੇ ਗਏ।

ਇਸ ਮੌਕੇ ਅਕਾਲੀ ਕਾਰਕੁਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਤੇ ਜਥੇਦਾਰ ਗੜ੍ਹੀ ਸਣੇ ਹੋਰਨਾਂ ਆਗੂਆਂ ਨੇ ਆਖਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਤੇਲ ਕੀਮਤਾਂ ’ਤੇ ਅਥਾਹ ਟੈਕਸ ਲਗਾਏ ਜਾਣ ਕਾਰਨ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਜਿਸ ਨਾਲ ਮਹਿੰਗਾਈ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਦੇ ਹਜ਼ਾਰਾਂ ਨੀਲੇ ਕਾਰਡ ਸਿਆਸੀ ਰੰਜਿਸ਼ ਕਾਰਨ ਰੱਦ ਕਰ ਦਿੱਤੇ ਗਏ ਹਨ।

ਦੇਵੀਗੜ੍ਹ (ਮੁਖਤਿਆਰ ਸਿੰਘ ਨੌਗਾਵਾਂ): ਹਲਕਾ ਵਿਧਾਇਕ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁਲਕ ਵਿਚ ਟੈਕਸਾਂ ਕਾਰਨ ਤੇਲ ਕੀਮਤਾਂ ਬਹੁਤ ਵਧ ਗਈਆਂ ਹਨ। ਉਹ ਤੇਲ ਕੀਮਤਾਂ ਖ਼ਿਲਾਫ਼ ਦਿੱਤੇ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਵਧੀਆਂ ਤੇਲ ਕੀਮਤਾਂ ਨਾਲ ਸਭ ਤੋਂ ਵੱਧ ਕਿਸਾਨ ਪ੍ਰਭਾਵਿਤ ਹੋ ਰਿਹਾ ਹੈ ਜੋ ਪਹਿਲਾਂ ਹੀ ਮੰਦੀ ਦਾ ਸ਼ਿਕਾਰ ਹੈ। ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਸੂਬਾ ਸਰਕਾਰਾਂ ਨੇ ਰਾਸ਼ਨ ਖ਼ੁਰਦ-ਬੁਰਦ ਕਰ ਕੇ ਗ਼ਰੀਬਾਂ ਦੇ ਨਾਂ ’ਤੇ ਰਾਜਨੀਤੀ ਕੀਤੀ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਵਲੋਂ ਗ਼ਰੀਬ ਬੱਚਿਆਂ ਨਾਲ ਕੀਤੀ ਜਾ ਰਹੀ ਲੁੱਟ ਮਾਮਲੇ ’ਤੇ ਉਹ ਸੰਘਰਸ਼ ਕਰਨਗੇ।

ਸਮਾਣਾ (ਅਸ਼ਵਨੀ ਗਰਗ): ਤੇਲ ਕੀਮਤਾਂ ਘੱਟ ਕਰਨ, ਕੱਟੇ ਗਏ ਰਾਸ਼ਨ ਕਾਰਡ ਮੁੜ ਸ਼ਾਮਲ ਕਰਨ, ਰਾਸ਼ਨ ਵੰਡ ਘਪਲੇ ਦੀ ਜਾਂਚ, ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦਾ ਬੋਝ ਮਾਪਿਆਂ ’ਤੇ ਨਾ ਪਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਸਮਾਣਾ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ। 

ਨਗਰ ਕੌਂਸਲ ਸਮਾਣਾ ਦੇ ਸਾਬਕਾ ਪ੍ਰਧਾਨ ਕਪੂਰ ਚੰਦ ਬਾਂਸਲ ਦੀ ਅਗਵਾਈ ਹੇਠ ਸਥਾਨਕ ਤਹਿਸੀਲ ਕੰਪਲੈਕਸ ਦੇ ਸਾਹਮਣੇ ਲਗਾਏ ਗਏ ਧਰਨੇ ਦੌਰਾਨ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼ਿਰਕਤ ਕਰਦਿਆਂ ਪੰਜਾਬ ਸਰਕਾਰ ਤੇ ਲੋਕਾਂ ਦੀ ਅਣਦੇਖੀ ਕਰਨ ਤੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਤੇਲ ਦੇ ਭਾਅ ਰੇਟਾਂ ਵਿਚ 10-10 ਰੁਪਏ ਦੀ ਰਿਆਇਤ ਦੇਣ ਦੀ ਮੰਗ ਰੱਖੀ।

ਘਨੌਰ (ਗੁਰਪ੍ਰੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨਾਂ ਵੱਲੋਂ ਕਸਬਾ ਘਨੌਰ ਅਤੇ ਫੋਕਲ ਪੁਆਇੰਟ ਸ਼ੰਭੂ ਕਲਾਂ ਵਿਚ ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੈਲਪੁਰ, ਜਥੇਦਾਰ ਜਸਮੇਰ ਸਿੰਘ ਲਾਛੜੂ ਦੀ ਅਗਵਾਈ ਵਿੱਚ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਆਖਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਤੇਲ ਕੀਮਤਾਂ ਵਿੱਚ ਕੀਤੇ ਗਏ ਵਾਧੇ ਦਾ ਟ੍ਰਾਂਸਪੋਰਟਰਾਂ, ਕਿਸਾਨਾਂ ਅਤੇ ਹੋਰਨਾਂ ਵਰਗਾਂ ’ਤੇ ਮਾਰੂ ਪ੍ਰਭਾਵ ਪੈ ਰਿਹਾ ਹੈ। ਆਗੂਆਂ ਕਿਹਾ ਕਿ ਲੌਕਡਾਊਨ ਦੌਰਾਨ ਬੇਰੁਜ਼ਗਾਰ ਹੋਏ ਇਲਾਕੇ ਦੇ ਹਜ਼ਾਰਾਂ ਲੋੜਵੰਦ ਪਰਿਵਾਰਾਂ ਦੇ ਨੀਲੇ ਕਾਰਡਾਂ ਨੂੰ ਰੱਦ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ।

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਜਾਣ ਵਾਲੇ ਧਰਨਿਆਂ ਦੇ ਸੱਦੇ ਤਹਿਤ ਪਾਰਟੀ ਕਾਰਕੁਨਾਂ ਵੱਲੋਂ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਕ (ਸੰਗਰੂਰ ਰੋਡ ਕੈਂਚੀਆਂ) ਵਿਚ ਧਰਨਾ ਦਿੱਤਾ ਗਿਆ। ਅਕਾਲੀ ਵਰਕਰਾਂ ਨੇ ਕੈਪਟਨ ਸਰਕਾਰ ਖ਼ਿਲਾਫ਼ ਰਾਸ਼ਨ ਕਾਰਡ ਕੱਟੇ ਜਾਣ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ।  ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ, ਗੋਬਿੰਦ ਸਿੰਘ ਵਿਰਦੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਟੈਕਸ ਲਾਉਣ ਕਾਰਨ ਲੋਕਾਂ ’ਤੇ ਮਹਿੰਗਾਈ ਦੀ ਮਾਰ ਪੈ ਰਹੀ ਹੈ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਤੇਲ ਦੀਆਂ ਕੀਮਤਾਂ ਦੇ ਵਾਧੇ ਖ਼ਿਲਾਫ਼ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਵਾਨੀਗੜ੍ਹ, ਨਦਾਮਪੁਰ ਅਤੇ ਘਰਾਚੋਂ ਵਿਚ ਹਰਦੇਵ ਸਿੰਘ ਕਾਲਾਝਾੜ, ਨਿਰਮਲ ਸਿੰਘ ਭੜੋ, ਰੁਪਿੰਦਰ ਸਿੰਘ ਰੰਧਾਵਾ, ਰਵਿੰਦਰ ਸਿੰਘ ਠੇਕੇਦਾਰ, ਪ੍ਰੇਮ ਚੰਦ ਗਰਗ, ਹਰਮਿੰਦਰ ਸਿੰਘ ਕਾਕੜਾ ਅਤੇ ਰਵਜਿੰਦਰ ਸਿੰਘ ਕਾਕੜਾ ਦੀ ਅਗਵਾਈ ਹੇਠ ਰੋਸ਼ ਪ੍ਰਦਰਸ਼ਨ ਕੀਤੇ ਗਏ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੇ ਕੇਂਦਰ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਕੀਤੇ ਵਾਧੇ ਨੂੰ ਵਾਪਸ ਲੈਣ ਅਤੇ ਪੰਜਾਬ ਸਰਕਾਰ ਨੂੰ ਟੈਕਸ ਘਟਾਉਣ ਦੀ ਮੰਗ ਕੀਤੀ। ਇਸ ਮੌਕੇ ਜੋਗਾ ਸਿੰਘ ਫੱਗੂਵਾਲਾ, ਗੁਰਨੈਬ ਸਿੰਘ ਘਰਾਚੋਂ, ਰਘਵੀਰ ਸਿੰਘ ਰਾਜਪੁਰਾ ਅਤੇ ਰੰਗੀ ਖਾਨ ਵੀ ਹਾਜ਼ਰ ਸਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All