DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shiromani Akali Dal Shock: ਮਾਲੇਰਕੋਟਲਾ ’ਚ ਅਕਾਲੀ ਦਲ ਨੂੰ ਝਟਕਾ

ਅਕਾਲੀ ਆਗੂ ਕੁਠਾਲਾ ਕਾਂਗਰਸ ਵਿੱਚ ਸ਼ਾਮਲ

  • fb
  • twitter
  • whatsapp
  • whatsapp
featured-img featured-img
ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਕੁਠਾਲਾ ਦਾ ਸਨਮਾਨ ਕਰਦੇ ਹੋਏ ਸਾਬਕਾ ਡੀ ਜੀ ਪੀ ਮੁਹੰਮਦ ਮੁਸਤਫਾ ਤੇ ਕਾਂਗਰਸੀ ਆਗੂ।
Advertisement

ਵਿਧਾਨ ਸਭਾ ਹਲਕਾ ਮਾਲੇਰਕੋਟਲਾ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਅਕਾਲੀ ਆਗੂ ਦਵਿੰਦਰ ਸਿੰਘ ਕੁਠਾਲਾ ਅੱਜ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਪੰਚਾਇਤ ਸਮਿਤੀ ਮੈਂਬਰ ਦਵਿੰਦਰ ਸਿੰਘ ਕੁਠਾਲਾ ਅਕਾਲੀ ਦਲ ਬਾਦਲ ਦੇ ਸਾਬਕਾ ਜਨਰਲ ਕੌਂਸਲ ਮੈਂਬਰ ਵੈਦ ਨਿਹਾਲ ਸਿੰਘ ਕੁਠਾਲਾ ਦਾ ਸਕਾ ਭਤੀਜਾ ਹੈ। ਕਰੀਬ ਡੇਢ ਕੁ ਸਾਲ ਪਹਿਲਾਂ ਹੀ ਕਾਂਗਰਸ ਪਾਰਟੀ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਦਵਿੰਦਰ ਸਿੰਘ ਕੁਠਾਲਾ ਦੀ ਭਰਜਾਈ ਨੂੰ ਅਕਾਲੀ ਦਲ ਨੇ ਲੰਘੀਆਂ ਪੰਚਾਇਤ ਸਮਿਤੀ ਚੋਣਾਂ ਵਿੱਚ ਪਾਰਟੀ ਉਮੀਦਵਾਰ ਬਣਾਇਆ ਸੀ। ਦਵਿੰਦਰ ਸਿੰਘ ਕੁਠਾਲਾ ਨੂੰ ਅੱਜ ਸਥਾਨਕ ਮਾਲੇਰਕੋਟਲਾ ਹਾਊਸ ’ਚ ਸਾਬਕਾ ਡੀ ਜੀ ਪੀ ਮੁਹੰੰਮਦ ਮੁਸਤਫਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ। ਕੁਠਾਲਾ ਦੇ ਕਾਂਗਰਸ ਵਿਚ ਸ਼ਾਮਲ ਹੋਣ ਨੂੰ ਸਥਾਨਕ ਸਿਆਸੀ ਹਲਕਿਆਂ ਅੰਦਰ ਅਕਾਲੀ ਦਲ ਦੀ ਹਲਕਾ ਇੰਚਾਰਜ ਜਾਹਿਦਾ ਸੁਲੇਮਾਨ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਜਨਾਬ ਮੁਹੰੰਮਦ ਮੁਸਤਫਾ ਨੇ ਦਵਿੰਦਰ ਸਿੰਘ ਦੀ ਕਾਂਗਰਸ ਪਾਰਟੀ ਵਿਚ ਸ਼ਮੂਲੀਅਤ ਨੂੰ ਘਰ ਵਾਪਸੀ ਦੱਸਦਿਆਂ ਕਿਹਾ ਕਿ ਮਾਲੇਰਕੋਟਲਾ ਹਾਊਸ ਪਰਿਵਾਰ ਦਾ ਮੁੜ ਹਿੱਸਾ ਬਣੇ ਕੁਠਾਲਾ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਾਬੂ ਸੁਭਾਸ਼ ਚੰਦਰ ਸਿੰਗਲਾ, ਜ਼ਿਲ੍ਹਾ ਪਰਿਸ਼ਦ ਮੈਂਬਰ ਮਨਿੰਦਰ ਸਿੰਘ ਚਹਿਲ, ਸਾਬਕਾ ਸਰਪੰਚ ਜਸਵਿੰਦਰ ਸਿੰਘ ਕੁਠਾਲਾ, ਸਾਬਕਾ ਸਰਪੰਚ ਗੁਰਲਵਲੀਨ ਸਿੰਘ ਚਹਿਲ ਅਤੇ ਕੇਵਲ ਸਿੰਘ ਚਹਿਲ ਵੀ ਮੌਜੂਦ ਸਨ।

ਸੇਖਣਮਾਜਰਾ ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਲ

ਰਾਜਪੁਰਾ (ਦਰਸ਼ਨ ਸਿੰਘ ਮਿੱਠਾ):ਇੱਥੇ ਅੱਜ ਨਿਰਮਲ ਸਿੰਘ ਸੇਖਣਮਾਜਰਾ ਆਪਣੇ 200 ਤੋਂ ਵੱਧ ਸਾਥੀਆਂ ਸਣੇ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤਰਸੇਮ ਸਿੰਘ, ਸੀਨੀਅਰ ਆਗੂ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਸਣੇ ਕਈ ਸੀਨੀਅਰ ਆਗੂ ਮੌਜੂਦ ਰਹੇ। ਆਗੂਆਂ ਨੇ ਨਿਰਮਲ ਸਿੰਘ ਸੇਖਣਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕੀਤਾ।ਤਰਸੇਮ ਸਿੰਘ ਅਤੇ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਲੋਕਾਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਪਾਰਟੀ ਨੂੰ ਲੈ ਕੇ ਉਤਸ਼ਾਹ ਵਧ ਰਿਹਾ ਹੈ ਅਤੇ ਰੋਜ਼ਾਨਾ ਲੋਕ ਪਾਰਟੀ ਨਾਲ ਜੁੜਨ ਲਈ ਸੰਪਰਕ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬੀਅਤ ਅਤੇ ਪੰਜਾਬ ਨੂੰ ਬਚਾਉਣ ਲਈ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਿਸੇ ਵੀ ਪਾਰਟੀ ਨਾਲ ਸਮਝੌਤਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਬਸਪਾ ਨਾਲ ਗੱਠਜੋੜ ਦੀ ਗੱਲ ਚੱਲ ਰਹੀ ਹੈ। ਨਿਰਮਲ ਸਿੰਘ ਸੇਖਣਮਾਜਰਾ ਨੇ ਕਿਹਾ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਤੋਂ ਪ੍ਰਭਾਵਿਤ ਹਨ ਅਤੇ ਪੰਜਾਬ ਦੇ ਹੱਕਾਂ ਤੇ ਪੰਥਕ ਮੁੱਦਿਆਂ ਲਈ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਨੇ ਐੱਨ ਐੱਸ ਏ ਤਹਿਤ ਕੀਤੀਆਂ ਕਾਰਵਾਈਆਂ ’ਤੇ ਵੀ ਸਵਾਲ ਚੁੱਕੇ।

Advertisement
Advertisement
×