DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Shiromani Akali Dal (Waris Punjab): ਕੇਂਦਰ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ: ਤਰਸੇਮ ਸਿੰਘ

ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ (ਵਾਰਿਸ ਪੰਜਾਬ) ਦੀ ਸਰਕਾਰ ਬਣਨ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਭਵਾਨੀਗੜ੍ਹ ਵਿੱਚ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਤਰਸੇਮ ਸਿੰਘ।
Advertisement

ਇੱਥੇ ਆਰ ਡੀ ਐੱਲ ਪੈਲੇਸ ਵਿੱਚ ਅਕਾਲੀ ਦਲ (ਵਾਰਿਸ ਪੰਜਾਬ) ਦੇ ਵੱਲੋਂ ਹਲਕਾ ਇੰਚਾਰਜ ਸੁਖਵਿੰਦਰ ਸਿੰਘ ਝਨੇੜੀ ਦੀ ਅਗਵਾਈ ਹੇਠ ਸੰਗਰੂਰ ਹਲਕੇ ਦੀ ਕਾਨਫਰੰਸ ਕੀਤੀ ਗਈ। ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸੂਬਾਈ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਪ੍ਰੀਤ ਕੌਰ, ਲੱਖਾ ਸਿੰਘ ਸਿਧਾਣਾ, ਤੇਜਿੰਦਰ ਸਿੰਘ ਢਿੱਲੋਂ ਅਤੇ ਨਿਹੰਗ ਸਿੰਘ ਰਾਜਾ ਰਾਜ ਸਿੰਘ ਨੇ ਕਿਹਾ ਕਿ ਦੇਸ਼ ਅੰਦਰ ਅੱਜ ਤੱਕ ਬਣੀਆਂ ਸਾਰੀਆਂ ਪਾਰਟੀਆਂ ਦੀਆਂ ਸਰਕਾਰਾਂ ਵੱਲੋਂ ਪੰਜਾਬ ਅਤੇ ਸਿੱਖਾਂ ਨਾਲ ਵਿਤਕਰਾ ਕੀਤਾ ਗਿਆ, ਪੰਜਾਬ ਦੇ ਪਾਣੀਆਂ ਸਣੇ ਕੁਦਰਤੀ ਸਾਧਨਾਂ ਨੂੰ ਲੁੱਟਿਆ ਗਿਆ ਅਤੇ ਇਨ੍ਹਾਂ ਮਸਲਿਆਂ ਸਬੰਧੀ ਅਵਾਜ਼ ਬੁਲੰਦ ਕਰਨ ਵਾਲਿਆਂ ਨੂੰ ਪਿਛਲੇ 20-25 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਣਨ ਵਾਲੀਆਂ ਕਾਂਗਰਸ, ਬਾਦਲ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਵੀ ਪੰਜਾਬ ਦੇ ਹੱਕ ਵਿੱਚ ਖੜ੍ਹਨ ਦੀ ਥਾਂ ਹਮੇਸ਼ਾ ਕੇਂਦਰ ਨਾਲ ਮਿਲੀਭੁਗਤ ਕਰਕੇ ਪੰਜਾਬ ਨੂੰ ਬਰਬਾਦ ਕੀਤਾ ਹੈ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਹੱਕ ਵਿੱਚ ਲਹਿਰ ਚੱਲ ਪਈ ਹੈ, ਜਿਸ ਕਾਰਨ 2027 ਦੀਆਂ ਚੋਣਾਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਹੂੰਝਾ ਫੇਰ ਜਿੱਤ ਹਾਸਲ ਹੋਵੇਗੀ।

ਬੁਲਾਰਿਆਂ ਨੇ ਕਾਨਫਰੰਸ ਦੇ ਪ੍ਰਬੰਧਕ ਸੁਖਵਿੰਦਰ ਸਿੰਘ ਝਨੇੜੀ ਦੀ ਸ਼ਲਾਘਾ ਕਰਦਿਆਂ ਉਸ ਨੂੰ ਹਲਕਾ ਸੰਗਰੂਰ ਤੋਂ ਸੰਭਾਵੀ ਉਮੀਦਵਾਰ ਵਜੋਂ ਉਭਾਰਿਆ ਗਿਆ। ਇਸ ਮੌਕੇ ਵਾਰ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭਰੂਰ ਸਣੇ ਕਈ ਆਗੂਆਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

Advertisement

Advertisement
Advertisement
×