ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕਰੋਨਾ ਵੈਕਸੀਨ ਲਵਾਈ

ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਕਰੋਨਾ ਵੈਕਸੀਨ ਲਵਾਈ

ਕਰੋਨਾ ਖੁਰਾਕ ਲੈਂਦੇ ਹੋਏ ਸਤਵਿੰਦਰ ਸਿੰਘ ਟੌਹੜਾ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ।-ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ

ਪਟਿਆਲਾ, 7 ਅਪਰੈਲ

ਕੋਵਿੱਡ-19 ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਗਈ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੀ ਡਿਸਪੈਂਸਰੀ ਵਿੱਚ ਕਰੋਨਾ ਵੈਕਸੀਨ ਲਗਾਏ ਜਾਣ ਦੀ ਸ਼ੁਰੂਆਤ ਅੰਤ੍ਰਿਰਿੰਗ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਅਤੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਰੋਨਾ ਵੈਕਸੀਨ ਲਗਵਾ ਕੇ ਕੀਤੀ। ਇਸ ਮੌਕੇ ਤ੍ਰਿਪੜੀ ਡਿਸਪੈਂਸਰੀ ਦੇ ਐੱਸਐੱਮਓ ਡਾ. ਵਿਕਾਸ ਗੋਇਲ ਦੀ ਅਗਵਾਈ ’ਚ ਫਾਰਮਾਸਿਸਟ ਉਪ ਵੈਦ ਨਛੱਤਰ ਸਿੰਘ, ਡਾ. ਸਿਦਰ ਵਰਮਾ ਨੇ ਕਰੋਨਾ ਵੈਕਸੀਨ ਦੀ ਖੁਰਾਕ ਦਿੱਤੀ। ਇਸ ਮੌਕੇ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਿਹਾ ਕਿ ਕਰੋਨਾ ਵੈਕਸੀਨ ਦੀ ਖੁਰਾਕ ਲੈਣ ਦੇ ਇੱਛੁਕ ਗੁਰਦੁਆਰਾ ਸਾਹਿਬ ਦੀ ਡਿਸਪੈਂਸਰੀ ਵਿਖੇ ਸਵੇਰੇ 9 ਤੋਂ 2 ਵਜੇ ਤੱਕ ਪਹੁੰਚ ਕਰਕੇ ਕਰੋਨਾ ਟੀਕਾ ਲਗਵਾ ਸਕਦੇ ਹਨ।

ਟੀਕਾਕਰਨ ਲਈ ਕੈਂਪ ਲਾਇਆ

ਧੂਰੀ (ਨਿੱਜੀ ਪੱਤਰ ਪ੍ਰੇਰਕ):ਇੰਡਸਟਰੀ ਚੈਂਬਰ ਧੂਰੀ ਵੱਲੋਂ ਪ੍ਰਧਾਨ ਸੰਜੀਵ ਗੋਇਲ ਦੀ ਅਗਵਾਈ ਹੇਠ ਕੋਵਿਡ ਵੈਕਸੀਨ ਦਾ ਟੀਕਾ ਲਗਵਾਉਣ ਲਈ ਕੈਂਪ ਸਰਕਾਰੀ ਸਿਵਲ ਹਸਪਤਾਲ ਧੂਰੀ ਵਿੱਚ ਲਗਾਇਆ ਗਿਆ। ਇਸ ਮੌਕੇ ਐੱਸਡੀਐੱਮ ਲਤੀਫ਼ ਅਹਿਮਦ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਤੋਂ ਛੁਟਕਾਰਾ ਪਾਉਣ ਲਈ ਇਹ ਟੀਕਾ ਲਗਵਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਐੱਸਐੱਮਓ ਧੂਰੀ ਰਿਸ਼ਮਾ ਭੋਰਾ ਨੇ ਕਿਹਾ ਕਿ ਕੋਵਿਡ ਵੈਕਸੀਨ ਲਾਉਣ ਲਈ ਸਰਕਾਰੀ ਹਸਪਤਾਲ ਵਿੱਚ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਇੰਡਸਟਰੀ ਚੈਂਬਰ ਦੇ ਪ੍ਰਧਾਨ ਸੰਜੀਵ ਗੋਇਲ, ਸੈਕਟਰੀ ਰਾਜੇਸ਼ ਸਿੰਗਲਾ, ਗੁਰਬਖਸ਼ ਸਿੰਘ ਗੁੱਡੂ, ਜਸਵਿੰਦਰ ਸਿੰਘ ਨੰਨੜ੍ਹੇ ਨੇ ਸੰਬੋਧਨ ਕੀਤਾ। ਦੂਸਰੇ ਪਾਸੇ ਪਟਵਾਰ ਯੂਨੀਅਨ ਧੂਰੀ ਦੇ ਸਮੂਹ ਮੈਂਬਰਾਂ ਜਿਨ੍ਹਾਂ ਵਿੱਚ ਪ੍ਰਧਾਨ ਸਤਿੰਦਰ ਸਿੰਘ ਪੰਨੂ, ਬਿੰਦਰ ਸਿੰਘ, ਮੇਜਰ ਸਿੰਘ ਸਮੇਤ 30 ਮੈਂਬਰਾਂ ਨੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All