ਫ਼ਤਹਿਗੜ੍ਹ ਸਾਹਿਬ: ਫ਼ਤਹਿਗੜ੍ਹ ਸਾਹਿਬ ਦੇ ਪੱਤਰਕਾਰ ਮਨਪ੍ਰੀਤ ਸਿੰਘ ਗਿੱਲ ਦੀ ਦਾਦੀ ਰਤਨ ਅਮੋਲਕ ਕੌਰ ਦਾ ਦੇਹਾਂਤ ਹੋ ਗਿਆ।ਪੰਜਾਬ ਅਤੇ ਚੰਡੀਗੜ੍ਹ ਜਨਰਲਿਸਟ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਭੂਸ਼ਨ ਸੂਦ, ਜ਼ਿਲ੍ਹਾ ਪ੍ਰਧਾਨ ਰਣਵੀਰ ਕੁਮਾਰ ਜੱਜੀ ਅਤੇ ਕੁਲਦੀਪ ਸਿੰਘ ਬਰਨਾਲਾ ਸਮੇਤ ਵੱਡੀ ਗਿਣਤੀ ਵਿਚ ਪੱਤਰਕਾਰ ਭਾਈਚਾਰੇ ਨੇ ਪਰਿਵਾਰ ਨਾਲ ਦੁਖ ਸਾਂਝਾ ਕਰਦੇ ਹੋਏ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਮਿਤ ਅੰਤਿਮ ਅਰਦਾਸ 8 ਜੂਨ ਨੂੰ ਪਿੰਡ ਹਿੱਦੂਪੁਰ ਵਿੱਚ ਹੋਵੇਗੀ। -ਨਿੱਜੀ ਪੱਤਰ ਪ੍ਰੇਰਕ