ਸਦਮਾ
ਨਿੱਜੀ ਪੱਤਰ ਪ੍ਰੇਰਕ ਘੱਗਾ, 5 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੌਟ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਛੋਟੇ ਭਰਾ ਬਲਦੇਵ ਸਿੰਘ ਸੋਹਲ (50) ਦਾ ਦੇਹਾਂਤ ਹੋ ਗਿਆ। ਦੱਸਣਯੋਗ ਹੈ...
Advertisement 
ਨਿੱਜੀ ਪੱਤਰ ਪ੍ਰੇਰਕ
ਘੱਗਾ, 5 ਜੁਲਾਈ
Advertisement
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਲਖਬੀਰ ਸਿੰਘ ਲੌਟ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਛੋਟੇ ਭਰਾ ਬਲਦੇਵ ਸਿੰਘ ਸੋਹਲ (50) ਦਾ ਦੇਹਾਂਤ ਹੋ ਗਿਆ। ਦੱਸਣਯੋਗ ਹੈ ਕਿ ਬਲਦੇਵ ਸਿੰਘ ਸੋਹਲ ਬਿਮਾਰੀ ਕਾਰਨ ਕਈ ਹਫ਼ਤੇ ਡੀਐੱਮਸੀ ਲੁਧਿਆਣਾ ਦਾਖਲ ਰਹੇ, ਪਰ ਉਨ੍ਹਾਂ ਅੱਜ ਦਮ ਤੋੜ ਦਿੱਤਾ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਲੌਟ ਦੇ ਸ਼ਮਸ਼ਾਨਘਾਟ ਵਿਖੇ ਭਲਕੇ 6 ਜੁਲਾਈ ਨੂੰ ਸਵੇਰੇ 10 ਵਜੇ ਕੀਤਾ ਜਾਵੇਗਾ।
Advertisement 
Advertisement 
× 

