ਪਾਤੜਾਂ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਿੱਚ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੁਤਰਾਣਾ ਦੀ ਕਾਰਗੁਜ਼ਾਰੀ ਸ਼ਲਾਘਾਯੋਗ ਰਹੀ ਹੈ। ਪ੍ਰਿੰਸੀਪਲ ਡਾ. ਰਾਕੇਸ਼ ਕੁਮਾਰ ਬੱਬਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਕਿੱਟ ਮੁਕਾਬਲੇ ਵਿੱਚ ਪਹਿਲਾ, ਪੋਸਟਰ ਮੇਕਿੰਗ ਵਿੱਚ ਬਾਰ੍ਹਵੀਂ ਦੀ ਲਵਪ੍ਰੀਤ ਕੌਰ ਨੇ ਦੂਸਰਾ, ਕਵਿਤਾ ਵਿੱਚ ਅੱਠਵੀਂ ਦੀ ਪਾਇਲ ਰਾਣੀ ਨੇ ਪਹਿਲਾ ਤੇ ਬਾਰ੍ਹਵੀਂ ਦੀ ਹਰਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸਲੋਗਨ ਵਿੱਚ ਪ੍ਰੀਤੀ ਰਾਣੀ ਨੇ ਦੂਸਰਾ ਅਤੇ ਸੁੰਦਰ ਲਿਖਾਈ ਵਿੱਚ ਮਨਜੋਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। -ਪੱਤਰ ਪ੍ਰੇਰਕ