ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 14 ਅਗਸਤ
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਵਿਭਾਗ ਦੇ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਫਾਰ ਫਿਜ਼ੀਕਲ ਐਜੂਕੇਸ਼ਨ ਵਿੱਚ 50 ਲੱਖ ਰੁਪਏ ਦੀ ਰਾਸ਼ੀ ਖ਼ਰਚ ਕਰਕੇ ਤਿਆਰ ਕੀਤੀ ਗਈ ਲਾਇਬ੍ਰੇਰੀ ਦੀ ਇਮਾਰਤ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਜਾਵੇਗੀ। ਇਸ ਦੇ ਨਾਲ ਹੀ 50 ਲੱਖ ਰੁਪਏ ਦੀ ਲਾਗਤ ਨਾਲ ਇਸੇ ਕਾਲਜ ਦੇ ਜਿਮਨੇਜ਼ੀਅਮ ਹਾਲ ਦੇ ਨਵੀਨੀਕਰਨ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ ਜਾਵੇਗੀ। ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਇਹ ਲਾਇਬਰੇਰੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ।