ਪਟਿਆਲਾ: ਆਜ਼ਾਦੀ ਦਿਾਹਾੜੇ ਮੌਕੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਪਟਿਆਲਾ ਵਿੱਚ ਕੀਤੇ ਜਾਣ ਵਾਲੇ ਸਰਕਾਰੀ ਸਮਾਗਮ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਦਾ ਕਰਨਗੇ। ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਇੱਕ ਦਿਨ ਪਹਿਲਾਂ ਹੀ ਲਿਆ ਗਿਆ ਹੈ। ਇਸ ਦੌਰਾਨ ਉਹ ਕੌਮ ਦੇ ਨਾਮ ਸੰਦੇਸ਼ ਵੀ ਦੇਣਗੇ। ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੀਆਂ ਵਿਕਾਸ ਸਬੰਧੀ ਝਲਕੀਆਂ ਦੀ ਪੇਸ਼ਕਾਰੀ ਸਮੇਤ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਦੂਜੇ ਬੰਨੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਦੇ ਵਿਧਾਇਕ ਬ੍ਰਹਮ ਮਹਿੰਦਰਾ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਬਲਵੀਰ ਸਿੱਧੂ ਦੇ ਸ਼ਹਿਰ ਮੁਹਾਲੀ ਵਿੱਚ ਕੀਤੀ ਜਾਵੇਗੀ ਜਦਕਿ ਪਟਿਆਲਾ ਸ਼ਹਿਰ ਦੇ ਵਿਧਾਇਕ ਤੇ ਮੁੱਖ ਮੰਤਰੀ ਕੈਪਨ ਅਮਰਿੰਦਰ ਸਿੰਘ ਐਤਕੀਂ ਨਵਜੋਤ ਸਿੰਘ ਸਿੱਧੂ ਦੇ ਵਿਧਾਇਕੀ ਵਾਲ਼ੇ ਸ਼ਹਿਰ ਅੰਮ੍ਰਿਤਸਰ ਵਿਖੇ ਝੰਡਾ ਲਹਿਰਾਇਆ ਜਾਵੇਗਾ। -ਖੇਤਰੀ ਪ੍ਰਤੀਨਿਧ