Sikh history: ਤੇਗ ਬਹਾਦਰ ਦੇ ਆਗਮਨ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ
ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਦਾ ਕੀਤਾ ਗਿਆ| ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਗਮਨ ਪੁਰਬ ਦੇ ਸਬੰਧ ’ਚ ਰੱਖੇ ਅਖੰਡ ਪਾਠ ਦੇ...
ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੇ ਆਗਮਨ ਪੁਰਬ ਨੂੰ ਸਮਰਪਿਤ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਦਾ ਕੀਤਾ ਗਿਆ| ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਆਗਮਨ ਪੁਰਬ ਦੇ ਸਬੰਧ ’ਚ ਰੱਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ ਆਦਿ ਨੇ ਵੀ ਸ਼ਿਰਕਤ ਕੀਤੀ।
ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਤੇਗ ਬਹਾਦਰ ਸੇਵਾ ਜਥਾ ਵੱਲੋਂ ਕਰਵਾਏ ਕੀਰਤਨ ਦਰਬਾਰ ਵਿਚ ਸੰਤ ਹਰਜਿੰਦਰ ਸਿੰਘ, ਗਿਆਨੀ ਪ੍ਰਿਤਪਾਲ ਸਿੰਘ, ਕਥਾਵਾਚਕ ਭਾਈ ਭੁਪਿੰਦਰ ਪਾਲ ਸਿੰਘ ਨੇ ਸੰਗਤ ਨੂੰ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਇਤਿਹਾਸ ਨਾਲ ਸੰਗਤ ਨੂੰ ਜਾਣੂੰ ਕਰਵਾਇਆ। ਇਸ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਕੀਰਤਨੀ ਜਥਿਆਂ ਭਾਈ ਸੁਰਿੰਦਰ ਸਿੰਘ, ਨਛੱਤਰ ਸਿੰਘ ਅਤੇ ਭਾਈ ਸ਼ੁਭਦੀਪ ਸਿੰਘ ਨੇ ਦੇਰ ਰਾਤ ਤੱਕ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ, ਮੀਤ ਮੈਨੇਜਰ ਜਸਵਿੰਦਰ ਸਿੰਘ ਅਤੇ ਗੁਰੂ ਤੇਗ ਬਹਾਦਰ ਸੇਵਕ ਜਥਾ ਦੇ ਪ੍ਰਧਾਨ ਪ੍ਰੇਮ ਸਿੰਘ ਤੇ ਅਹੁਦੇਦਾਰਾਂ ਨੇ ਪੁੱਜੀਆਂ ਸਖਸ਼ੀਅਤਾਂ ਨੂੰ ਸਨਮਾਨਤ ਕੀਤਾ। ਦੇਰ ਰਾਤ ਤੱਕ ਸਮਾਗਮ ਸਮੇਂ ਸੰਗਤ ਨੇ ਗੁਰਦੁਆਰਾ ਸਾਹਿਬ ਵਿਖੇ ਆਤਿਸ਼ਬਾਜ਼ੀ ਵੀ ਕੀਤੀ।
ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ
ਪਟਿਆਲਾ (ਗੁਰਨਾਮ ਸਿੰਘ ਅਕੀਦਾ): ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਦੇ ਦੂਜੇ ਦਿਨ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਹਾਦਰਗੜ੍ਹ, ਪਟਿਆਲਾ ਵਿਖੇ ਧਾਰਮਿਕ ਸਮਾਗਮ ਵਿਚ ਰਾਗੀਆਂ, ਕਥਾਵਾਚਕਾਂ ਨੇ ਸੰਗਤ ਨੂੰ ਨਿਹਾਲ ਕੀਤਾ। ਇਹ ਸਮਾਗਮ ਕੇਂਦਰ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਵੱਲੋਂ ਉੱਤਰੀ ਖੇਤਰ ਸਭਿਆਚਾਰਕ ਕੇਂਦਰ, ਪਟਿਆਲਾ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਭਾਈ ਗੁਰਸੇਵਕ ਸਿੰਘ, ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਹਾਦਰਗੜ੍ਹ, ਪਟਿਆਲਾ ਵੱਲੋਂ ਸ਼ਬਦ ਕੀਰਤਨ ਨਾਲ ਹੋਈ। ਇਸ ਮਗਰੋਂ ਭਾਈ ਸਿਮਰਨਜੀਤ ਸਿੰਘ ,ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵੱਲੋਂ ਸ਼ਬਦ ਕੀਰਤਨ ਕੀਤਾ ਗਿਆ। ਸਮਾਗਮ ਦੌਰਾਨ ਗਿਆਨੀ ਸਰਬਜੀਤ ਸਿੰਘ ਆਲਮਗੀਰ ਵੱਲੋਂ ਕਥਾ ਵਿਚਾਰਾਂ ਰਾਹੀਂ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਸਿੱਖਿਆਵਾਂ ਅਤੇ ਅਦੁੱਤੀ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਨੇ ਧਾਰਮਿਕ ਆਜ਼ਾਦੀ, ਮਨੁੱਖੀ ਸਨਮਾਨ ਅਤੇ ਹਰ ਵਿਅਕਤੀ ਨੂੰ ਆਪਣੀ ਆਸਥਾ ਦੀ ਆਜ਼ਾਦੀ ਨਾਲ ਪਾਲਣਾ ਕਰਨ ਦੇ ਅਧਿਕਾਰ ਲਈ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਇਤਿਹਾਸਕ ਯੋਗਦਾਨ ਨੂੰ ਉਜਾਗਰ ਕੀਤਾ। ਸਮਾਗਮ ਦੀ ਸਮਾਪਤੀ ਸ੍ਰੀ ਗੁਰੂ ਗੋਬਿੰਦ ਜੀ ਪਰਿਵਾਰ ਗੁਰਮਤਿ ਸੰਗੀਤ ਅਕੈਡਮੀ, ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਕੀਤੇ ਗਏ ਗੁਰਬਾਣੀ ਗਾਇਨ ਨਾਲ ਹੋਈ। ਸਮਾਗਮ ਵਿੱਚ ਹਾਜ਼ਰ ਸੰਗਤ ਨੇ ਗੁਰੂ ਤੇਗ਼ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਨਿਡਰਤਾ, ਸਹਿਣਸ਼ੀਲਤਾ, ਮਨੁੱਖਤਾ ਅਤੇ ਨਿਸ਼ਕਾਮ ਕੁਰਬਾਨੀ ਦੇ ਸਦੀਵੀ ਸੰਦੇਸ਼ ਨੂੰ ਯਾਦ ਕੀਤਾ। ਮਨਜੀਤ ਸਿੰਘ ਕੌਲੀ, ਮੈਨੇਜਰ, ਅਤੇ ਗਿਆਨੀ ਅਵਤਾਰ ਸਿੰਘ , ਹੈੱਡ ਗ੍ਰੰਥੀ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਬਹਾਦਰਗੜ੍ਹ, ਪਟਿਆਲਾ ਵੱਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਪੂਰਨ ਸਹਿਯੋਗ ਦਿੱਤਾ।

