ਸਿੱਖ ਜਥੇਬੰਦੀਆਂ ਵੱਲੋਂ ਸੋਨੀ ਦੇ ਪਰਿਵਾਰ ਦੀ ਹਮਾਇਤ
ਪਟਿਆਲਾ ਜੇਲ੍ਹ ਵਿਚ ਬੰਦ ਸੰਦੀਪ ਸਿੰਘ ਸੋਨੀ ਨੂੰ ਅਜੇ ਤੱਕ ਪਰਿਵਾਰ ਵਕੀਲ ਤੇ ਹੋਰ ਲੋਕਾਂ ਨੂੰ ਮਿਲਣ ਨਹੀਂ ਦਿੱਤਾ ਗਿਆ। ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਅੱਜ ਐਲਾਨ ਕੀਤਾ ਕਿ 16 ਸਤੰਬਰ ਨੂੰ ਸਵੇਰੇ 10 ਵਜੇ ਪਟਿਆਲਾ ਵਿਚ ਗੁਰਦੁਆਰਾ ਦੂਖਨਿਵਾਰਨ ਸਾਹਿਬ...
Advertisement
ਪਟਿਆਲਾ ਜੇਲ੍ਹ ਵਿਚ ਬੰਦ ਸੰਦੀਪ ਸਿੰਘ ਸੋਨੀ ਨੂੰ ਅਜੇ ਤੱਕ ਪਰਿਵਾਰ ਵਕੀਲ ਤੇ ਹੋਰ ਲੋਕਾਂ ਨੂੰ ਮਿਲਣ ਨਹੀਂ ਦਿੱਤਾ ਗਿਆ। ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਅੱਜ ਐਲਾਨ ਕੀਤਾ ਕਿ 16 ਸਤੰਬਰ ਨੂੰ ਸਵੇਰੇ 10 ਵਜੇ ਪਟਿਆਲਾ ਵਿਚ ਗੁਰਦੁਆਰਾ ਦੂਖਨਿਵਾਰਨ ਸਾਹਿਬ ਤੋਂ ਜੇਲ੍ਹ ਤੱਕ ਰੋਸ ਮਾਰਚ ਕੀਤਾ ਜਾਵੇਗਾ ਦੇ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਫਿਰ ਵੀ ਕੋਈ ਸੁਣਵਾਈ ਨਾ ਹੋਈ ਤਾਂ ਇਸ ਸਬੰਧੀ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਆਗੂ ਸੰਜੀਵ ਸੂਰੀ ਦੇ ਕਥਿਤ ਕਤਲ ਦੇ ਦੋਸ਼ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਸੰਦੀਪ ਸਿੰਘ ਸੋਨੀ ’ਤੇ ਦੋਸ਼ ਹੈ ਕਿ ਉਸ ਨੇ ਜੇਲ੍ਹ ਵਿਚ ਬੰਦ ਸਾਬਕਾ ਪੁਲੀਸ ਅਧਿਕਾਰੀਆਂ ਸੇਵਾਮੁਕਤ ਡੀਐੱਸਪੀ ਗੁਰਬਚਨ ਸਿੰਘ, ਇੰਸਪੈਕਟਰ ਸੂਬਾ ਸਿੰਘ ਅਤੇ ਇੰਸਪੈਕਟਰ ਇੰਦਰਜੀਤ ਸਿੰਘ ’ਤੇ ਹਮਲਾ ਕੀਤਾ ਸੀ ਜਿਨ੍ਹਾਂ ਨੂੰ ਫਰਜ਼ੀ ਮੁਕਾਬਲੇ ਦੇ ਕੇਸ ਵਿਚ ਸਜ਼ਾ ਸੁਣਾਈ ਗਈ ਹੈ।
Advertisement
Advertisement