DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਜੀਠੀਆ ਤੋਂ ਅੱਜ ਪੁੱੱਛ-ਪੜਤਾਲ ਕਰੇਗੀ ਸਿੱਟ

ਖੇਤਰੀ ਪ੍ਰਤੀਨਿਧ ਪਟਿਆਲਾ, 16 ਜੂਨ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਸਰਕਾਰ ਵੇਲੇ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਦਰਜ ਹੋਏ ਕੇਸ ਦੀ ਜਾਂਚ ਕਰ ਰਹੀ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਪੈਸ਼ਲ ਇਨਵੈਸ਼ਟੀਗੇਸ਼ਨ ਟੀਮ (ਸਿਟ)...
  • fb
  • twitter
  • whatsapp
  • whatsapp
Advertisement

ਖੇਤਰੀ ਪ੍ਰਤੀਨਿਧ

ਪਟਿਆਲਾ, 16 ਜੂਨ

Advertisement

ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਸਰਕਾਰ ਵੇਲੇ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਦਰਜ ਹੋਏ ਕੇਸ ਦੀ ਜਾਂਚ ਕਰ ਰਹੀ ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਸਪੈਸ਼ਲ ਇਨਵੈਸ਼ਟੀਗੇਸ਼ਨ ਟੀਮ (ਸਿਟ) ਵੱਲੋਂ ਮਜੀਠੀਆ ਕੋਲੋਂ ਭਲਕੇ 17 ਜੂਨ ਨੂੰ ਮੁੜ ਪੁੱਛ-ਪੜਤਾਲ ਕੀਤੀ ਜਾਵੇਗੀ।

ਇਸ ਲਈ ਉਨ੍ਹਾਂ ਨੂੰ 17 ਜੂਨ ਨੂੰ ਸਵੇਰੇ 11 ਵਜੇ ਪੁਲੀਸ ਲਾਈਨ ਪਟਿਆਲਾ ਵਿੱਚ ਪਹੁੰਚਣ ਲਈ ਪਹਿਲਾਂ ਹੀ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ। ਸਿਟ ਵਿੱਚ ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਤੇ ਐੱਸਪੀ (ਡੀ) ਯੋਗੇਸ਼ ਸ਼ਰਮਾ ਆਦਿ ਮੈਂਬਰਾਂ ਵਜੋਂ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਅਜਿਹੇ ਮਾਮਲਿਆਂ ’ਚ ਮਜੀਠੀਆ ਦੇ ਨਾਮ ਦੀ ਚਰਚਾ ਕਰੀਬ ਦਹਾਕਾ ਪਹਿਲਾਂ ਉਦੋਂ ਛਿੜੀ ਸੀ ਜਦੋਂ ਅਦਾਲਤ ’ਚ ਪੇਸ਼ੀ ਲਈ ਲਿਆਂਦੇ ਗਏ ਕੌਮਾਂਤਰੀ ਪਹਿਲਵਾਨ ਜਗਦੀਸ਼ ਭੋਲਾ ਨੇ ਪੁਲੀਸ ਹਿਰਾਸਤ ’ਚ ਹੀ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮਜੀਤ ਮਜੀਠੀਆ ਦਾ ਨਾਮ ਲਿਆ ਸੀ। ਉਂਜ, 20 ਦਸੰਬਰ 2021 ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਤਤਕਾਲੀ ਕਾਂਗਰਸ ਸਰਕਾਰ ਦੌਰਾਨ ਇਹ ਕੇਸ ਐੱਸਟੀਐੱਫ ਦੇ ਮੁਖੀ ਰਹੇ ਹਰਪ੍ਰੀਤ ਸਿੱਧੂ ਵੱਲੋਂ ਸਾਲ 2018 ’ਚ ਜਮ੍ਹਾਂ ਕਰਵਾਈ ਰਿਪੋਰਟ ਸਮੇਤ ਈਡੀ ਦੇ ਅਧਿਕਾਰੀਆਂ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦੇ ਆਧਾਰ ’ਤੇ ਦਰਜ ਕੀਤਾ ਗਿਆ ਸੀ।

ਪੁਲੀਸ ਹਿਰਾਸਤ ਅਤੇ ਜੇਲ੍ਹ ’ਚ ਰਹਿਣ ਸਮੇਤ ਪੁੱਛ-ਪੜਤਾਲ ਦਾ ਸਾਹਮਣਾ ਕਰਨ ਦੇ ਬਾਵਜੂਦ ਮਜੀਠੀਆ ਕੋਲੋਂ ਨਾ ਕੋਈ ਨਸ਼ੀਲੀ/ਇਤਰਾਜ਼ਯੋਗ ਵਸਤੂ ਬਰਾਮਦ ਹੋਈ ਹੈ ਅਤੇ ਨਾ ਹੀ ਪੁਲੀਸ ਨੇ ਹੁਣ ਤੱਕ ਕੋਈ ਚਲਾਨ ਪੇਸ਼ ਕੀਤਾ ਹੈ। ਕੇਸ ਦਰਜ ਹੋਣ ਮਗਰੋਂ ਮਜੀਠੀਆ ਨੂੰ ਕੁਝ ਸਮਾਂ ਰੂਪੋਸ਼ ਵੀ ਰਹਿਣਾ ਪਿਆ। ਫਿਰ ਉੱਚ ਅਦਾਲਤ ਤੋਂ ਇਸ ਸ਼ਰਤ ’ਤੇ ਵਿਧਾਨ ਸਭਾ ਚੋਣ ਲੜਨ ਦੀ ਪ੍ਰ੍ਰਵਾਨਗੀ ਮਿਲੀ ਕਿ ਚੋਣ ਪ੍ਰਕਿਆ ਖਤਮ ਹੋਣ ’ਤੇ ਉਨ੍ਹਾਂ ਨੂੰ ਆਤਮ-ਸਮਰਪਣ ਕਰਨਾ ਪਵੇਗਾ। ਇਸ ਤਰ੍ਹਾਂ ਚੋਣਾ ਮਗਰੋਂ ਅਦਾਲਤ ’ਚ ਆਤਮ-ਸਮਰਪਣ ਕਰਨ ’ਤੇ ਮਜੀਠੀਆ ਨੂੰ ਪੰਜ ਮਹੀਨੇ ਪਟਿਆਲਾ ਜੇਲ੍ਹ ’ਚ ਵੀ ਬਿਤਾਉਣੇ ਪਏ ਸਨ।

Advertisement
×