ਪਰਾਲੀ ਫੂਕਣ ਦੇ ਛੇ ਮਾਮਲੇ ਦਰਜ
ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਵੱਖ-ਵੱਖ ਮਾਮਲਿਆਂ ਵਿੱਚ ਕਲੱਸਟਰ ਅਧਿਕਾਰੀਆਂ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਸਦਰ ਪੁਲੀਸ ਨੇ ਵੱਖ-ਵੱਖ ਪਿੰਡਾਂ ਦੇ ਛੇ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ...
Advertisement
ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਦਿਆਂ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਵੱਖ-ਵੱਖ ਮਾਮਲਿਆਂ ਵਿੱਚ ਕਲੱਸਟਰ ਅਧਿਕਾਰੀਆਂ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਸਦਰ ਪੁਲੀਸ ਨੇ ਵੱਖ-ਵੱਖ ਪਿੰਡਾਂ ਦੇ ਛੇ ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮਾਂ ਵਿੱਚ ਬਲਦੇਵ ਸਿੰਘ ਵਾਸੀ ਪਿੰਡ ਮਰੋੜੀ, ਧਰਮਿੰਦਰ ਸਿੰਘ ਵਾਸੀ ਪਿੰਡ ਧਰਮਗੜ੍ਹ, ਭੁਪਿੰਦਰ ਸਿੰਘ ਵਾਸੀ ਪਿੰਡ ਬਿਜਲਪੁਰ, ਬਲਜੋਤ ਸਿੰਘ ਵਾਸੀ ਪਿੰਡ ਮਿਆਲ ਕਲਾਂ, ਭੁਪਿੰਦਰ ਸਿੰਘ ਵਾਸੀ ਪਿੰਡ ਨਮਾਦਾ ਅਤੇ ਸੁਰਜੀਤ ਸਿੰਘ ਵਾਸੀ ਪਿੰਡ ਰਾਜਗੜ੍ਹ ਸ਼ਾਮਲ ਹਨ। ਜਾਣਕਾਰੀ ਅਨੁਸਾਰ 3 ਅਕਤੂਬਰ ਤੋਂ 12 ਨਵੰਬਰ ਤੱਕ ਦੇ ਸਮੇਂ ਦੌਰਾਨ ਉਕਤ ਮੁਲਜ਼ਮਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆ ਸੰਹਿਤਾ ਬੀ ਐੱਨ ਐੱਸ ਦੀ ਧਾਰਾ 223 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
