ਸ਼ੰਭੂ ਬੈਰੀਅਰ ’ਤੇ ਰੋਜ਼ਾਨਾ ਗੂੰਜ ਰਹੇ ਨੇ ਮੋਦੀ ਖ਼ਿਲਾਫ਼ ਨਾਅਰੇ

ਸ਼ੰਭੂ ਬੈਰੀਅਰ ’ਤੇ ਰੋਜ਼ਾਨਾ ਗੂੰਜ ਰਹੇ ਨੇ ਮੋਦੀ ਖ਼ਿਲਾਫ਼ ਨਾਅਰੇ

ਸ਼ੰਭੂ ਬੈਰੀਅਰ ’ਤੇ ਲਗਾਏ ਗਏ ਕਿਸਾਨ ਮੋਰਚੇ ਵਿੱਚ ਸ਼ਾਮਲ ਕਾਰਕੁਨ।

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 26 ਅਕਤੂਬਰ

ਖੇਤੀ ਕਾਨੂੰਨਾਂ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਿਸਾਨ ਵਿੰਗ ਵੱਲੋਂ ਸ਼ੰਭੂ ਬੈਰੀਅਰ ਵਿੱਚ ਲਗਾਇਆ ਗਿਆ ਕਿਸਾਨ ਮੋਰਚਾ ਅੱਜ 27ਵੇਂ ਦਿਨ ਵੀ ਜਾਰੀ ਰਿਹਾ। ਮੋਰਚੇ ਦੀ ਅਗਵਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਜਗਜੀਤ ਸਿੰਘ ਖਾਲਸਾ ਰਾਜਪੁਰਾ ਅਤੇ ਰਣਬੀਰ ਸਿੰਘ ਹਰਪਾਲਪੁਰ ਸਮੇਤ ਹੋਰ ਕਰ ਰਹੇ ਹਨ।

ਇਸ ਮੌਕੇ ਭਾਈ ਸਤਨਾਮ ਸਿੰਘ, ਗੁਰਮੀਤ ਸਿੰਘ, ਸਰਬਜੀਤ ਸਿੰਘ, ਮਨਪੀ੍ਰਤ ਸਿੰਘ, ਕੁਲਵਿੰਦਰ ਸਿੰਘ ਸਮੇਤ ਹੋਰਨਾਂ ਨੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਸਮੇਤ ਹੋਰਨਾਂ ਸੂਬਿਆਂ ਵਿੱਚ ਕਿਸਾਨ ਵਿਰੋਧੀ ਖੇਤੀ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ (ਅ) ਦਾ ਕਿਸਾਨ ਵਿੰਗ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਜੇ ਇਹ ਕਾਨੁੂੰਨ ਲਾਗੂ ਹੋ ਜਾਂਦੇ ਹਨ ਤਾਂ ਇਸ ਨਾਲ ਕਿਸਾਨ ਅਤੇ ਸਮੁੱਚਾ ਅਰਥਚਾਰਾ ਬਰਬਾਦ ਹੋ ਜਾਵੇਗਾ। ਇਸੇ ਦੌਰਾਨ ਇੱਥੋਂ ਨੇੜੇ ਹੀ ਪੰਜਾਬੀ ਗਾਇਕ ਦੀਪ ਸਿੱਧੂ ਦੀ ਅਗਵਾਈ ਵਿੱਚ ਚੱਲ ਰਹੇ ਸ਼ੰਭੂ ਮੋਰਚੇ ਨੂੰ ਸਮਰਥਨ ਦੇਣ ਲਈ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਪਿਰਮਿਲ ਸਿੰਘ ਭਦੌੜ, ਜਗਦੇਵ ਸਿੰਘ ਕਮਾਲੂ ਮੌੜ ਮੰਡੀ, ਅਕਾਲੀ ਆਗੂ ਸੁਖਜੀਤ ਸਿੰਘ ਬਘੌਰਾ ਅਤੇ ਪੰਜਾਬ ਏਕਤਾ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਰਛਪਾਲ ਸਿੰਘ ਜੋੜੇਮਾਜਰਾ ਸਮੇਤ ਹੋਰਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਮੁੜ ਕਾਰਪੋਰੇਟ ਘਰਾਣਿਆਂ ਦਾ ਗੁਲਾਮ ਬਣਾਉਣਾ ਚਾਹੁੰਦੇ ਹਨ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਧਰਨੇ ਵਿੱਚ ਮੌਜੂਦ ਕਿਸਾਨਾਂ ਅਤੇ ਨੌਜਵਾਨਾਂ ਵੱਲੋਂ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਕਿਸਾਨ ਅੰਦੋਲਨ ਦੇ ਬਦਲਦੇ ਰੰਗ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਲਵ ਜਹਾਦ ਅਤੇ ਪਿੱਤਰਸੱਤਾ ਦਾ ਜੋੜ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਕਿਸੇ ਨੂੰ ਪਿਆਰ, ਕਿਸੇ ਨੂੰ ਲਾਹਣਤ

ਇਹ ਸਰ ਕਿੰਨੇ ਕੁ ਡੂੰਘੇ ਨੇ...

ਇਹ ਸਰ ਕਿੰਨੇ ਕੁ ਡੂੰਘੇ ਨੇ...

ਮੁੱਖ ਖ਼ਬਰਾਂ

ਸ਼ਹਿਰ

View All