DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੰਡੀਆਂ ’ਚ ਬਾਰਦਾਨਾ ਨਾ ਪਹੁੰਚਣ ਖ਼ਿਲਾਫ਼ ਨਾਅਰੇਬਾਜ਼ੀ

ਖ਼ਰੀਦ ਸ਼ੁਰੂ ਕਰਵਾਉਣ ਤੇ ਬਾਰਦਾਨੇ ਦਾ ਪ੍ਰਬੰਧ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਅਤੇ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ।
Advertisement

ਖ਼ਰੀਦ ਕੇਂਦਰਾਂ ’ਚ ਕਣਕ ਦੀ ਆਮਦ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਬਾਰਦਾਨਾ, ਖ਼ਰੀਦ ਏਜੰਸੀਆਂ ਤੇ ਹੋਰ ਪੁਖ਼ਤਾ ਪ੍ਰਬੰਧ ਨਾ ਕੀਤੇ ਜਾਣ ਤੋਂ ਕਿਸਾਨਾਂ ਵਿਚ ਰੋਸ ਹੈ। ਪਿੰਡ ਰਾਜਲਾ ਤੇ ਟੋਡਰਪੁਰ ਖ਼ਰੀਦ ਕੇਂਦਰ ਵਿਚ ਕਣਕ ਦੀ ਫਸਲ ਲੈ ਕੇ ਆਏ ਕਿਸਾਨਾਂ ਨੇ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਦੀ ਅਗਵਾਈ ਵਿਚ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕਰਦਿਆਂ ਕਣਕ ਦੀ ਖ਼ਰੀਦ ਜਲਦੀ ਕਰਨ ਦੀ ਮੰਗ ਕੀਤੀ।

ਸ੍ਰੀ ਰਾਜਲਾ ਨੇ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸਰਕਾਰ 1 ਅਪਰੈਲ ਤੋਂ ਕਣਕ ਦੀ ਖ਼ਰੀਦ ਮੰਡੀਆਂ ’ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਰਾਹੀ ਮੰਡੀਆਂ ’ਚ ਫੋਟੋ ਖਿਚਵਾ ਕੇ ਖ਼ਰੀਦ ਕਰਨ ਦੇ ਦਾਅਵੇ ਕਰ ਰਹੀ ਹੈ। ਜਦੋਂ ਕਿ ਮੰਡੀਆਂ ਵਿਚ ਸਰਕਾਰ ਨੇ ਅਜੇ ਤੱਕ ਨਾਂ ਤਾਂ ਬਾਰਦਾਨਾ ਭੇਜਿਆ ਹੈ ਤੇ ਨਾਂ ਹੀ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਮੰਡੀਆਂ ਵਿਚ ਪਹੁੰਚੇ ਹਨ। ਸਰਕਾਰ ਦੇ ਨੁਮਾਇੰਦੇ ਇਕ ਢੇਰੀ ਤੇ ਖੜ੍ਹ ਕੇ ਫੋਟੋ ਖਿਚਵਾਉਣ ਉਪਰੰਤ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਗੱਲ ਕਰ ਰਹੇ ਹਨ। ਸਾਬਕਾ ਵਿਧਾਇਕ ਸਣੇ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮੰਡੀਆਂ ਵਿਚ ਪਹੁੰਚ ਕੇ ਹਕੀਕਤ ਤੋਂ ਜਾਣੂ ਹੋਣ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਲਕਾਰ ਸਿੰਘ ਗਜੂਮਾਜਰਾ ਨੇ ਕਣਕ ਦੀ ਖ਼ਰੀਦ ’ਚ ਦੇਰੀ ਹੋਣ ਦਾ ਕਾਰਨ ਕਣਕ ਵਿਚ ਮੋਸਮ ਦੀ ਖਰਾਬੀ ਕਾਰਨ ਵੱਧ ਨਮੀ ਹੋਣਾ ਦੱਸਿਆ ਤੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਕਣਕ ਦਾ ਦਾਣਾ ਦਾਣਾ ਖ਼ਰੀਦ ਕਰਨ ਵਿਚ ਕੋਈ ਢਿੱਲ ਨਹੀਂ ਵਰਤੇਗੀ।

Advertisement

Advertisement
Advertisement
×